ਵਿਨੀ ਮਹਾਜਨ ਨੇ ਰਾਜ ਸੁਧਾਰ ਕਾਰਜ ਯੋਜਨਾ ਨਾਲ ਸਬੰਧਤ ਵਿਭਾਗਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਏਜੰਸੀ

ਖ਼ਬਰਾਂ, ਪੰਜਾਬ

ਵਿਨੀ ਮਹਾਜਨ ਨੇ ਰਾਜ ਸੁਧਾਰ ਕਾਰਜ ਯੋਜਨਾ ਨਾਲ ਸਬੰਧਤ ਵਿਭਾਗਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

image

31 ਦਸੰਬਰ  2020 ਤਕ ਟੀਚੇ ਮੁਕੰਮਲ ਕਰਨਾ ਯਕੀਨੀ ਬਣਾਉਣ ਦੇ ਦਿਤੇ ਨਿਰਦੇਸ਼

ਚੰਡੀਗੜ੍ਹ, 24 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਰਾਜ ਸੁਧਾਰ ਕਾਰਜ ਯੋਜਨਾ (ਐਸਆਰਏਪੀ) 2020-21 ਨਾਲ ਸਬੰਧਤ ਵਿਭਾਗਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਪ੍ਰਸ਼ਾਸਨਕ ਸਕੱਤਰਾਂ ਨੂੰ ਡੀਪੀਆਈਆਈਟੀ ਵਲੋਂ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਲਈ ਨਿਯਮਾਂ ਦੀ ਪਾਲਣਾ ਕਰਨ ਅਤੇ 31 ਦਸੰਬਰ  2020 ਤਕ ਟੀਚੇ ਮੁਕੰਮਲ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਦਯੋਗ ਵਿਭਾਗ ਬੁਲਾਰੇ ਨੇ ਦਸਿਆ ਕਿ ਮੁੱਖ ਸਕੱਤਰ ਨੇ ਵਿਭਾਗਾਂ ਨੂੰ ਨਿਰਦੇਸ਼ ਦਿਤੇ ਹਨ ਕਿ ਉਹ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਦੇ ਸੂਬੇ ਦੇ ਉਦੇਸ਼ ਦੀ ਤਰਜ਼ ਉਤੇ ਆਮ ਜਨਤਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੇਵਾਵਾਂ ਦੇਣੀਆਂ ਯਕੀਨੀ ਬਣਾਉਣ ਲਈ ਅਪਣੀ ਕੁਸ਼ਲਤਾ ਵਾਧਾ ਕਰਨ। ਇਹ ਸੁਧਾਰ ਉਦਯੋਗ ਅਤੇ ਅੰਦਰੂਨੀ ਵਪਾਰ ਵਿਭਾਗ (ਡੀਪੀਆਈਆਈਟੀ), ਭਾਰਤ ਸਰਕਾਰ ਦੁਆਰਾ ਰਾਜ ਸੁਧਾਰ ਕਾਰਜ ਯੋਜਨਾ (ਐਸਆਰਏਪੀ) 2020-21 ਦੇ ਹਿੱਸੇ ਵਜੋਂ ਸੁਝਾਏ ਗਏ ਹਨ।
ਮਹਾਜਨ ਨੇ ਸਬੰਧਤ ਵਿਭਾਗਾਂ ਨੂੰ 'ਉਦਯੋਗ ਸੰਪਰਕ' ਮੁਹਿੰਮ ਦੀ ਲੜੀ ਤਹਿਤ ਸੂਬੇ ਅਤੇ ਜ਼ਿਲ੍ਹਾ ਦੋਵਾਂ ਪੱਧਰਾਂ ਉਤੇ ਉਦਯੋਗਾਂ ਤਕ ਪਹੁੰਚ ਲਈ ਵਰਕਸ਼ਾਪਾਂ/ਮੀਟਿੰਗਾਂ ਕਰਨ ਦੇ ਨਿਰਦੇਸ਼ ਵੀ ਦਿਤੇ ਤਾਂ ਜੋ ਉਨ੍ਹਾਂ ਦੇ ਵਿਭਾਗਾਂ ਨਾਲ ਸਬੰਧਤ ਕਾਰਜਾਂ ਅਤੇ ਸੇਵਾਵਾਂ ਲਈ ਵਿਆਪਕ ਉਪਭੋਗਤਾ ਪਹੁੰਚ ਅਤੇ ਜਾਗਰੂਕਤਾ ਨੂੰ ਯਕੀਨੀ ਬਣਾਇਆ ਜਾ ਸਕੇ।ਮਹਾਜਨ ਨੇ ਉਦਯੋਗਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਾਲੇ ਵਿਭਾਗਾਂ ਅਤੇ ਏਜੰਸੀਆਂ ਦੇ ਕਈ ਇਲੈਕਟ੍ਰਾਨਿਕ ਇੰਟਰਫ਼ੇਸਾਂ ਨੂੰ ਖ਼ਤਮ ਕਰਨ ਅਤੇ 'ਇਨਵੈਸਟ ਪੰਜਾਬ ਬਿਜ਼ਨਸ ਫ਼ਸਟ ਪੋਰਟਲ' ਨੂੰ ਯੂਨੀਫ਼ਾਈਡ ਪੋਰਟਲ ਵਜੋਂ ਵਰਤਣ ਅਤੇ 30 ਨਵੰਬਰ 2020 ਤਕ ਸੇਵਾਵਾਂ ਪ੍ਰਦਾਨ ਕਰਨੀਆਂ ਯਕੀਨੀ ਬਣਾਉਣ।


ਫੋਟੋ: ਵਿਨੀ ਮਹਾਜਨ