ਮੁੱਖ ਮੰਤਰੀ ਚੰਨੀ ਅੱਜ ਬਾਘਾਪੁਰਾਣਾ 'ਚ ਰੈਲੀ ਨੂੰ ਕਰਨਗੇ ਸੰਬੋਧਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ

CM Charanjit Singh Channi

 

ਮੋਗਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਮੋਗਾ ਦੇ ਕਸਬਾ ਬਾਘਾਪੁਰਾਣਾ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ। ਪ੍ਰੋਗਰਾਮ ਅਨੁਸਾਰ ਮੁੱਖ ਮੰਤਰੀ ਕੋਟਕਪੂਰਾ ਬਾਈਪਾਸ ਵਿਖੇ ਜੱਸਾ ਸਿੰਘ ਰਾਮਗੜ੍ਹੀਆ ਦੇ ਬੁੱਤ ਦਾ ਉਦਘਾਟਨ ਕਰਨਗੇ।

 

 

ਇਸ ਤੋਂ ਬਾਅਦ ਉਹ ਪੁਰਾਣੀ ਅਨਾਜ ਮੰਡੀ ਵਿੱਚ ਬਾਬਾ ਅਗਰਸੇਨ ਦੀ ਮੂਰਤੀ ਦਾ ਉਦਘਾਟਨ ਕਰਨਗੇ। ਮੁੱਖ ਮੰਤਰੀ ਦੇ ਪ੍ਰੋਗਰਾਮ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।