ਮੁੱਖ ਮੰਤਰੀ ਚੰਨੀ ਵਲੋਂ PM ਮੋਦੀ ਨੂੰ ਲਿਖੀ ਗਈ ਚਿੱਠੀ, ਕੀਤੀ ਇਹ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਕੋਰੋਨਾ ਕਾਰਨ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦੇ ਆਪਣੇ ਫੈਸਲੇ ਨੂੰ ਲਾਗੂ ਕੀਤਾ ਜਾਵੇ।

File photo

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ। ਉਹਨਾਂ ਨੇ ਆਪਣੀ ਚਿੱਠੀ ਵਿਚ ਮੰਗ ਕੀਤੀ ਹੈ ਕਿ ਕੋਵਿਡ-19  ਕਾਰਨ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦੇ ਆਪਣੇ ਫੈਸਲੇ ਨੂੰ ਲਾਗੂ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਸਿਰਫ਼ 50,000 ਰੁਪਏ ਦੀ ਮੁਆਵਜ਼ਾ ਰਾਸ਼ੀ ਕਾਫ਼ੀ ਨਹੀਂ ਹੈ। ਮੇਰੀ ਸਰਕਾਰ ਇਸ ਸਕੀਮ ਤਹਿਤ ਆਪਣੇ ਹਿੱਸੇ ਦਾ 25 ਫੀਸਦ ਯੋਗਦਾਨ ਦੇਣ ਲਈ ਤਿਆਰ ਹੈ।

 

 

ਮੁੱਖ ਮੰਤਰੀ ਚੰਨੀ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਆਪਣੀ ਚਿੱਠੀ ਵਿਚ ਲਿਖਿਆ ਕਿ ਇਕ ਕਲਿਆਣਕਾਰੀ ਸੂਬਾ ਹੋਣ ਦੇ ਨਾਅਤੇ ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਸੰਕਟਗ੍ਰਸਤ ਨਾਗਰਿਕਾਂ ਦੀ ਸਹਾਇਤਾ ਕਰੀਏ।