ਪੰਜਾਬ 'ਚ 8 ਥਾਵਾਂ 'ਤੇ ਈਡੀ ਦੀ ਛਾਪੇਮਾਰੀ, ਕੇਬਲ ਦੀ ਵੱਡੀ ਕੰਪਨੀ ਖਿਲਾਫ਼ ਵੀ ਕਾਰਵਾਈ

ਏਜੰਸੀ

ਖ਼ਬਰਾਂ, ਪੰਜਾਬ

ਛਾਪੇਮਾਰੀ ਵਿਚ ਫਾਸਟਵੇਅ ਕੇਬਲ ਨੈੱਟਵਰਕ, ਜੁਝਾਰ ਟਰਾਂਸਪੋਰਟ ਸਮੇਤ ਪੰਜਾਬ ਦੀਆਂ ਨਾਮੀ ਕੰਪਨੀਆਂ ਸ਼ਾਮਲ ਹਨ

ED raids at 8 places in Punjab, also action against big cable company

 

ਚੰਡੀਗੜ੍ਹ - ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਸਿਆਸੀ ਚਰਚਾ ਦਾ ਵਿਸ਼ਾ ਬਣੇ ਕੇਬਲ ਨੈੱਟਵਰਕ 'ਤੇ ਕੇਂਦਰੀ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵੀਰਵਾਰ ਸਵੇਰੇ ਛਾਪੇਮਾਰੀ ਕੀਤੀ ਹੈ। ਵਿਭਾਗ ਦੀਆਂ ਟੀਮਾਂ ਵੱਲੋਂ ਪੰਜਾਬ ਵਿਚ ਇੱਕੋ ਸਮੇਂ ਅੱਠ ਥਾਵਾਂ ’ਤੇ ਛਾਪੇਮਾਰੀ ਕਰਕੇ ਮੁੱਖ ਤੌਰ ’ਤੇ ਪੰਜਾਬ ਦੀ ਵੱਡੀ ਕੇਬਲ ਅਤੇ ਟਰਾਂਸਪੋਰਟ ਕੰਪਨੀ ਦੇ ਅਹਾਤਿਆਂ ’ਤੇ ਛਾਪੇਮਾਰੀ ਕੀਤੀ ਗਈ ਹੈ। 

ਚਰਚਾ ਇਹ ਹੈ ਕਿ ਇਸ ਛਾਪੇਮਾਰੀ ਵਿਚ ਫਾਸਟਵੇਅ ਕੇਬਲ ਨੈੱਟਵਰਕ, ਜੁਝਾਰ ਟਰਾਂਸਪੋਰਟ ਸਮੇਤ ਪੰਜਾਬ ਦੀਆਂ ਨਾਮੀ ਕੰਪਨੀਆਂ ਸ਼ਾਮਲ ਹਨ। ਇਹ ਛਾਪੇਮਾਰੀ ਭ੍ਰਿਸ਼ਟਾਚਾਰ ਨਾਲ ਸਬੰਧਤ ਦੱਸੀ ਜਾ ਰਹੀ ਹੈ। ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਈਡੀ ਦੀ ਕਾਰਵਾਈ ਨੂੰ ਸਹੀ ਠਹਿਰਾਇਆ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ 5 ਸਾਲ ਪਹਿਲਾਂ ਉਨ੍ਹਾਂ ਨੇ ਮਲਟੀ ਸਿਸਟਮ ਆਪਰੇਟਰਾਂ, ਫਾਸਟ-ਵੇਅ ਦੇ ਏਕਾਧਿਕਾਰ ਤੋਂ ਛੁਟਕਾਰਾ ਪਾਉਣ, ਹਜ਼ਾਰਾਂ ਕਰੋੜਾਂ ਦਾ ਟੈਕਸ ਇਕੱਠਾ ਕਰਨ ਅਤੇ ਲੋਕਾਂ ਨੂੰ ਸਸਤੀਆਂ ਕੇਬਲ ਮੁਹੱਈਆ ਕਰਵਾਉਣ ਲਈ ਸਥਾਨਕ ਆਪਰੇਟਰਾਂ ਨੂੰ ਸ਼ਕਤੀ ਪ੍ਰਦਾਨ ਕਰਨ ਲਈ ਨੀਤੀ ਅੱਗੇ ਰੱਖੀ ਸੀ। ਫਾਸਟ-ਵੇਅ ਵਿਰੁੱਧ ਲੋੜੀਂਦੀ ਕਾਰਵਾਈ ਕੀਤੇ ਬਿਨਾਂ ਪੰਜਾਬ ਦਾ ਹੱਲ ਸੁਝਾਉਣਾ ਗਲਤ ਹੈ।

ਕੇਂਦਰੀ ਏਜੰਸੀਆਂ ਨਾਲ ਮਿਲ ਕੇ ਕਈ ਅਜਿਹੇ ਤੱਤ ਸਾਹਮਣੇ ਆਏ ਹਨ, ਜਿਨ੍ਹਾਂ 'ਚ ਕਰੋੜਾਂ ਰੁਪਏ ਦੇ ਨਕਦ ਲੈਣ-ਦੇਣ ਰਾਹੀਂ ਟੈਕਸ ਦੇ ਰੂਪ 'ਚ ਵੱਡੀ ਚੋਰੀ ਕੀਤੀ ਗਈ ਹੈ। ਇਹ ਟੀਮਾਂ ਜਲੰਧਰ, ਚੰਡੀਗੜ੍ਹ, ਜੰਮੂ-ਕਸ਼ਮੀਰ ਅਤੇ ਦਿੱਲੀ ਤੋਂ ਆਈਆਂ ਹਨ। ਇਸ ਛਾਪੇਮਾਰੀ ਬਾਰੇ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾ ਰਹੀ ਹੈ ਅਤੇ ਕੋਈ ਵੀ ਅਧਿਕਾਰੀ ਇਸ ਬਾਰੇ ਟਿੱਪਣੀ ਕਰਨ ਤੋਂ ਗੁਰੇਜ਼ ਨਹੀਂ ਕਰ ਰਿਹਾ ਹੈ। ਟੀਮਾਂ ਵੱਲੋਂ ਕੰਪਨੀਆਂ ਦੇ ਦਸਤਾਵੇਜ਼ਾਂ ਦੀ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਵਿਭਾਗ ਵੱਲੋਂ ਪ੍ਰਾਪਤ ਸੂਚਨਾਵਾਂ ਦੀ ਕਰਾਸ ਚੈਕਿੰਗ ਦਾ ਕੰਮ ਕੀਤਾ ਜਾ ਰਿਹਾ ਹੈ।