ਕੇਜਰੀਵਾਲ ਮਾਡਲ ਤੋਂ ਪ੍ਰਭਾਵਤ ਹੋ ਕੇ ਬਸਪਾ ਆਗੂ ਸੋਢੀ ਵਿਕਰਮ ਸਿੰਘ 'ਆਪ' 'ਚ ਸ਼ਾਮਲ

ਏਜੰਸੀ

ਖ਼ਬਰਾਂ, ਪੰਜਾਬ

ਕੇਜਰੀਵਾਲ ਮਾਡਲ ਤੋਂ ਪ੍ਰਭਾਵਤ ਹੋ ਕੇ ਬਸਪਾ ਆਗੂ ਸੋਢੀ ਵਿਕਰਮ ਸਿੰਘ 'ਆਪ' 'ਚ ਸ਼ਾਮਲ

image

 

ਚੰਡੀਗੜ੍ਹ, 24 ਨਵੰਬਰ (ਅੰਕੁਰ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ  ਰੂਪਨਗਰ ਜ਼ਿਲ੍ਹੇ ਵਿਚ ਉਦੋਂ ਮਜ਼ਬੂਤੀ ਮਿਲੀ, ਜਦੋਂ ਬਹੁਜਨ ਸਮਾਜ ਪਾਰਟੀ ਬਸਪਾ ਦੇ ਸੀਨੀਅਰ ਆਗੂ ਅਤੇ ਕੌਮਾਂਤਰੀ ਖਿਡਾਰੀ ਸੋਢੀ ਵਿਕਰਮ ਸਿੰਘ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ | ਸੋਢੀ ਵਿਕਰਮ ਸਿੰਘ ਨੇ 'ਆਪ' ਸੁਪਰੀਮੋਂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਦੌਰਾਨ ਪਾਰਟੀ 'ਚ ਸ਼ਮੂਲੀਅਤ ਕੀਤੀ |   
ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਸੋਢੀ ਵਿਕਰਮ ਸਿੰਘ ਨੇ 2019 ਦੀਆਂ ਲੋਕ ਸਭਾ ਚੋਣਾਂ ਸਮੇਂ ਸ੍ਰੀ ਅਨੰਦਪੁਰ ਸਾਹਿਬ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜੀ ਸੀ ਅਤੇ ਉਨ੍ਹਾਂ ਕਰੀਬ ਡੇਢ ਲੱਖ ਵੋਟਾਂ ਹਾਸਲ ਕੀਤੀਆਂ ਸਨ |
ਜ਼ਿਕਰਯੋਗ ਹੈ ਕਿ ਸੋਢੀ ਵਿਕਰਮ ਸਿੰਘ ਸ੍ਰੀ ਅਨੰਦਪੁਰ ਸਾਹਿਬ ਹੈਰੀਟੇਜ਼ ਫ਼ਾਊਾਡੇਸ਼ਨ ਦੇ ਸੰਸਥਾਪਕ ਹਨ ਅਤੇ ਹੋਰ ਵੀ ਸਥਾਨਕ ਸਮਾਜ ਸੇਵੀ ਸੰਗਠਨਾਂ ਦੇ ਮੁੱਢਲੇ ਮੈਂਬਰ ਵੀ ਹਨ | ਇਸ ਤੋਂ ਇਲਾਵਾ ਸੋਢੀ ਵਿਕਰਮ ਸਿੰਘ ਕੌਮਾਂਤਰੀ ਪੱਧਰ 'ਤੇ ਪੋਲੋ ਖਿਡਾਰੀ ਅਤੇ ਅੰਬੈਸਡਰ ਵੀ ਰਹਿ ਚੁਕੇ ਹਨ | ਇਸ ਮੌਕੇ 'ਆਪ' ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਵਿਰੋਧੀ ਧਿਰ ਪੰਜਾਬ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਹੋਰ ਆਗੂ ਵੀ ਹਾਜ਼ਰ ਸਨ |