ਸਾਬਕਾ ਵਿਧਾਇਕ ਕੰਬੋਜ ਨੇ ਅੰਤਰਿਮ ਜ਼ਮਾਨਤ ਲਈ ਦਾਇਰ ਕੀਤੀ ਪਟੀਸ਼ਨ, 30 ਨੂੰ ਹੋਵੇਗੀ ਸੁਣਵਾਈ

ਏਜੰਸੀ

ਖ਼ਬਰਾਂ, ਪੰਜਾਬ

ਦੱਸ ਦਈਏ ਕਿ ਹਰਦਿਆਲ ਕੰਬੋਜ ਪੱਤਰਕਾਰ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ 'ਚ ਘਿਰੇ ਹੋਏ ਹਨ। 

Hardial Singh Kamboj

 

ਜ਼ੀਰਕਪੁਰ - ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਨੇ ਸੈਸ਼ਨ ਜੱਜ ਤਰਸੇਮ ਮੰਗਲਾ ਦੀ ਅਦਾਲਤ ਵਿਚ ਅੰਤਰਿਮ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ ਜਿਸ ਦੀ ਸੁਣਵਾਈ 30 ਨਵੰਬਰ ਨੂੰ ਹੋਵੇਗੀ। ਦੱਸ ਦਈਏ ਕਿ ਹਰਦਿਆਲ ਕੰਬੋਜ ਪੱਤਰਕਾਰ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ 'ਚ ਘਿਰੇ ਹੋਏ ਹਨ। 

ਦਰਅਸਲ ਰਾਜਪੁਰਾ ਦੇ ਇਕ ਪਾਰਕ ਵਿਚ ਕਥਿਤ ਤੌਰ 'ਤੇ ਕੋਈ ਗਲਤ ਚੀਜ਼ ਖਾਣ ਨਾਲ ਇਕ ਸੀਨੀਅਰ ਪੱਤਰਕਾਰ ਦੀ ਮੌਤ ਹੋ ਗਈ ਸੀ। ਪੁਲਿਸ ਨੇ ਉਸ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਕੀਤਾ ਸੀ। ਜਿਸ ਵਿਚ ਲਿਖਿਆ ਗਿਆ ਸੀ ਕਿ ਉਕਤ ਸਾਬਕਾ ਵਿਧਾਇਕ, ਉਸ ਦਾ ਪੁੱਤਰ ਅਤੇ ਕੁਝ ਹੋਰ ਵਿਅਕਤੀ ਉਸ ਦੀ ਖੁਦਕੁਸ਼ੀ ਲਈ ਜ਼ਿੰਮੇਵਾਰ ਹਨ। ਉਸ ਨੇ ਦੋਸ਼ ਲਾਇਆ ਕਿ ਜਾਇਦਾਦ ’ਤੇ ਕਥਿਤ ਤੌਰ ’ਤੇ ਕਬਜ਼ਾ ਕੀਤਾ ਗਿਆ ਹੈ। ਪੁਲਿਸ ਨੇ ਰਾਜਪੁਰਾ ਦੇ ਇੱਕ ਥਾਣੇ ਵਿਚ ਸਾਬਕਾ ਵਿਧਾਇਕ ਕੰਬੋਜ ਸਮੇਤ 6 ਜਣਿਆਂ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਸੀ।