ਫ਼ੌਜੀ ਪਤੀ ਅਤੇ ਸਹੁਰਿਆਂ ਤੋਂ ਦੁਖੀ ਗਰਭਵਤੀ ਨੇ ਕੀਤੀ ਖ਼ੁਦਕੁਸ਼ੀ, ਪੁਲਿਸ ਨੇ ਸੱਸ ਨੂੰ ਕੀਤਾ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਹੁਰਾ ਪਰਿਵਾਰ ਵੱਲੋਂ ਲੜਕੀ ਨੂੰ ਦਾਜ ਲਈ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਲੜਕੀ ਦੇ ਪਰਿਵਾਰ ਨੇ ਸਹੁਰਾ ਪਰਿਵਾਰ ’ਤੇ ਗੰਭੀਰ ਇਲਜ਼ਾਮ ਲਗਾਏ ਹਨ।

Pregnant woman committed suicide in Faridkot

 

ਫਰੀਦਕੋਟ: ਜ਼ਿਲ੍ਹੇ ਦੇ ਪਿੰਡ ਡੋਡ ਵਿਖੇ ਇਕ ਗਰਭਵਤੀ ਲੜਕੀ ਨੇ ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ ਹੈ, ਦੱਸਿਆ ਜਾ ਰਿਹਾ ਹੈ ਕਿ ਸਹੁਰਾ ਪਰਿਵਾਰ ਵੱਲੋਂ ਲੜਕੀ ਨੂੰ ਦਾਜ ਲਈ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਲੜਕੀ ਦੇ ਪਰਿਵਾਰ ਨੇ ਸਹੁਰਾ ਪਰਿਵਾਰ ’ਤੇ ਗੰਭੀਰ ਇਲਜ਼ਾਮ ਲਗਾਏ ਹਨ।

ਪੀੜਤ ਪਰਿਵਾਰ ਨੇ ਦੱਸਿਆ ਕਿ ਉਹਨਾਂ ਦੀ ਧੀ ਸਲਮਾ ਕਰੀਬ 10 ਮਹੀਨੇ ਪਹਿਲਾਂ ਫ਼ੌਜੀ ਨੌਜਵਾਨ ਜਸ਼ਨਪ੍ਰੀਤ ਨਾਲ ਵਿਆਹੀ ਸੀ, ਇਸ ਮਗਰੋਂ ਸਹੁਰਾ ਪਰਿਵਾਰ ਵੱਲੋਂ ਉਸ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ, ਮ੍ਰਿਤਕ ਲੜਕੀ ਦੀ ਸੱਸ ਅਮਰਜੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਲੜਕੀ ਦੇ ਚਾਚੇ ਨੇ ਇਲਜ਼ਾਮ ਲਗਾਏ ਕਿ ਜਸ਼ਨਪ੍ਰੀਤ ਸਿੰਘ ਦੇ ਨਾਜਾਇਜ਼ ਸਬੰਧ ਸਨ, ਇਸ ਗੱਲ ਤੋਂ ਸਲਮਾ ਅਕਸਰ ਪਰੇਸ਼ਾਨ ਰਹਿੰਦੀ ਸੀ। ਸਲਮਾ 4 ਮਹੀਨੇ ਦੀ ਗਰਭਵਤੀ ਸੀ। ਪਰਿਵਾਰ ਨੇ ਦੱਸਿਆ ਕਿ ਲੜਕੀ ਨੇ ਖ਼ੌਫ਼ਨਾਕ ਕਦਮ ਚੁੱਕਣ ਤੋਂ ਪਹਿਲਾਂ ਆਪਣੇ ਭਰਾ ਨੂੰ ਜਲਦੀ ਆਉਣ ਲਈ ਕਿਹਾ ਸੀ ਪਰ ਜਦੋਂ ਤੱਕ ਭਰਾ ਸਹੁਰੇ ਘਰ ਪਹੁੰਚਿਆ ਤਾਂ ਉਸ ਨੇ ਪੱਖੇ ਨਾਲ ਫਾਹਾ ਲੈ ਲਿਆ ਸੀ। ਥਾਣਾ ਮੁਖੀ ਅਮਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 304 ਬੀ ਤਹਿਤ ਦਹੇਜ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।