Harwant Singh Datewas: ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਵੰਤ ਸਿੰਘ ਦਾਤੇਵਾਸ ਦਾ ਦੇਹਾਂਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੰਬੀ ਬਿਮਾਰੀ ਦੇ ਚਲਦਿਆਂ ਤੋੜਿਆ ਦਮ

Harwant Singh Datewas dies at 80

Harwant Singh Datewas: ਮਾਨਸਾ ਦੇ ਬੁਢਲਾਡਾ ਹਲਕੇ ਤੋਂ 2007 ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਰਹੇ ਹਰਬੰਤ ਸਿੰਘ ਦਾਤੇਵਾਸ (80) ਦਾ ਦੇਹਾਂਤ ਹੋ ਗਿਆ ਹੈ। ਹਰਬੰਤ ਸਿੰਘ ਦਾਤੇਵਾਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਵੀ ਜ਼ਿੰਮੇਵਾਰੀ ਸੰਭਾਲੀ ਹੈ।

ਦਾਤੇਵਾਸ ਕੁੱਝ ਸਮੇਂ ਤੋਂ ਬਿਮਾਰ ਸਨ। ਬੀਤੇ ਦਿਨੀਂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਵੀ ਬੁਢਲਾਡਾ ਇਲਾਕੇ ਦਾ ਦੌਰਾ ਕੀਤਾ ਅਤੇ ਹਰਬੰਤ ਸਿੰਘ ਦੇ ਘਰ ਪਹੁੰਚ ਕੇ ਉਨ੍ਹਾਂ ਦਾ ਹਾਲ- ਚਾਲ ਪੁੱਛਿਆ ਸੀ। ਮਾਨਸਾ ਜ਼ਿਲ੍ਹੇ ਵਿਚ ਉਨ੍ਹਾਂ ਦਾ ਚੰਗਾ ਪ੍ਰਭਾਵ ਸੀ। ਹਰਬੰਸ ਸਿੰਘ ਦਾ ਉਨ੍ਹਾਂ ਦੇ ਪਿੰਡ ਵਿਚ ਹੀ ਅੰਤਿਮ ਸਸਕਾਰ ਕੀਤਾ ਜਾਵੇਗਾ।

(For more news apart from Harwant Singh Datewas dies at 80, stay tuned to Rozana Spokesman)