Punjab News : ਗੰਨਾ ਉਤਪਾਦਕ ਕਿਸਾਨਾਂ ਲਈ ਪੰਜਾਬ ਸਰਕਾਰ ਵੱਲੋਂ ਤੋਹਫ਼ਾ ! ਕਿਸਾਨਾਂ ਨੂੰ ਮਿਲੇਗਾ ਗੰਨੇ ਦਾ ਵੱਧ ਭਾਅ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News : ਗੰਨੇ ਦਾ ਭਾਅ 391 ਰੁਪਏ ਪ੍ਰਤੀ ਕੁਇੰਟਲ ਤੋਂ 10 ਰੁਪਏ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕੀਤੇ

ਮੁੱਖ ਮੰਤਰੀ ਭਗਵੰਤ ਮਾਨ

Punjab News :ਪੰਜਾਬ ਸਰਕਾਰ ਨੇ ਕਿਸਾਨਾਂ ਲਈ ਵੱਡੀ ਖੁਸ਼ਖ਼ਬਰੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਗੰਨੇੇ ਦੀਆਂ ਕੀਮਤਾਂ 'ਚ ਵਾਧਾ ਕਰ ਦਿੱਤਾ ਹੈ, ਜਿਸ ਮਗਰੋਂ ਹੁਣ ਪੰਜਾਬ ਦੇ ਗੰਨਾ ਕਿਸਾਨਾਂ ਨੂੰ ਦੇਸ਼ 'ਚ ਫ਼ਸਲ ਦੀ ਸਭ ਤੋਂ ਵੱਧ ਕੀਮਤ ਮਿਲੇਗੀ। 

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ 'ਤੇ ਪੋਸਟ ਕਰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ- ''ਗੰਨਾ ਉਤਪਾਦਕ ਕਿਸਾਨਾਂ ਲਈ ਪੰਜਾਬ ਸਰਕਾਰ ਵੱਲੋਂ ਤੋਹਫ਼ਾ! ਗੰਨੇ ਦਾ ਭਾਅ 391 ਰੁਪਏ ਪ੍ਰਤੀ ਕੁਇੰਟਲ ਤੋਂ 10 ਰੁਪਏ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਹੁਣ ਪੂਰੇ ਭਾਰਤ 'ਚੋਂ ਪੰਜਾਬ ਦੇ ਗੰਨਾ ਉਤਪਾਦਕਾਂ ਨੂੰ ਸਭ ਤੋਂ ਵੱਧ ਰੇਟ ਮਿਲੇਗਾ। ਪੰਜਾਬ ਸਰਕਾਰ ਆਪਣੇ ਕਿਸਾਨਾਂ ਦੀ ਭਲਾਈ 'ਚ ਫ਼ੈਸਲੇ ਲੈਣ ਲਈ ਹਮੇਸ਼ਾ ਵਚਨਬੱਧ ਹੈ। 

(For more news apart from A gift from the Punjab government for sugarcane farmers ! News in Punjabi, stay tuned to Rozana Spokesman)