ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਸੁਰੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

350 ਸਾਲਾ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਸੁਰੂ

Gurmat Samagam begins at Gurdwara Sisganj Sahib Sri Anandpur Sahib on the occasion of 350th Martyrdom Day

 ਅਨੰਦਪੁਰ ਸਾਹਿਬ: ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਿਨ ਸੇਵਕ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਸੁਰੂ ਹੋ ਗਏ । ਜਿਥੇ ਹਜ਼ੂਰੀ ਰਾਗੀ ਜਥਿਆਂ ਵਲੋਂ ਗੁਰਬਾਣੀ ਦਾ ਮਨੋਹਰ ਤੇ ਰਸਭਿੰਨਾ ਕੀਰਤਨ ਕੀਤਾ ਜਾ ਰਿਹਾ ਹੈ । ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ, ਸ੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ,ਗੁਰਚਰਨ ਸਿੰਘ ਗਰੇਵਾਲ,ਸਕੱਤਰ ਪ੍ਰਤਾਪ ਸਿੰਘ, ਧਰਮ ਪ੍ਰਚਾਰ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਵੱਡੀ ਗਿਣਤੀ ਵਿਚ ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।