ਕਿਸਾਨਾਂ ਨੇ ਕੀਤਾ ਮੰਨੋਰੰਜਨ ਕਾਲੀਆ ਦੇ ਘਰ ਦਾ ਘਿਰਾਓ, ਪੁਲਿਸ ਨਾਲ ਹੋਈ ਝੜਪ ਦੌਰਾਨ ਉਤਰੀਆਂ ਪੱਗਾਂ

ਏਜੰਸੀ

ਖ਼ਬਰਾਂ, ਪੰਜਾਬ

ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡ ਵੀ ਲਗਾਏ ਪਰ ਕਿਸਾਨਾਂ ਨੇ ਬਾਰੀਕੇਡ ਤੋੜ ਦਿੱਤੇ ਅਤੇ ਅੱਗੇ ਵਧ ਗਏ

Protest against former minister of farmers in Jalandhar

ਜਲੰਧਰ - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਨੇ ਸਾਬਕਾ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ ਦਾ ਘਿਰਾਓ ਕੀਤਾ। ਜਦੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਕਾਲੀਆ ਦੇ ਘਰ ਗਏ ਅਤੇ ਸ਼ਾਸਤਰੀ ਮਾਰਕੀਟ ਚੌਕ ਪਹੁੰਚੇ ਤਾਂ ਪੁਲਿਸ ਨੇ ਉਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਾਲੇ ਹਲਚਲ ਮਚ ਗਈ।

ਇਸ ਦੇ ਬਾਵਜੂਦ ਆਖਰਕਾਰ ਕਿਸਾਨ ਸਾਬਕਾ ਮੰਤਰੀ ਦੇ ਘਰ ਦੇ ਬਾਹਰ ਪਹੁੰਚ ਗਏ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡ ਵੀ ਲਗਾਏ ਪਰ ਕਿਸਾਨਾਂ ਨੇ ਬਾਰੀਕੇਡ ਤੋੜ ਦਿੱਤੇ ਅਤੇ ਅੱਗੇ ਵਧ ਗਏ। ਇਸ ਦੌਰਾਨ ਧੱਕਾ-ਮੁੱਕੀ ਵੀ ਹੋਈ ਤੇ 2 ਕਿਸਾਨਾਂ ਦੀਆਂ ਪੱਗਾਂ ਵੀ ਉਤਰ ਗਈਆਂ। ਇਸ ਦੇ ਨਾਲ ਦੱਸ ਦਈਏ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਜਨਮ ਦਿਨ ਮਨਾਉਣ ਲਈ ਇਕੱਠੇ ਹੋਏ ਭਾਜਪਾ ਆਗੂਆਂ ਨੂੰ ਕਿਸਾਨਾਂ ਨੇ ਘੇਰਾ ਪਾ ਲਿਆ। ਜਿਸ ਸਥਾਨ ਤੇ ਪ੍ਰੋਗਰਾਮ ਰੱਖਿਆ ਗਿਆ ਸੀ ਉਸ ਜਗਾਹ ਦੇ ਬਾਹਰ ਕਿਸਾਨਾਂ ਨੇ ਇਕੱਤਰ ਹੋ ਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਕਾਫੀ ਪੁਲਿਸ ਵੀ ਤੈਨਾਤ ਸੀ।