ਅੰਮ੍ਰਿਤਸਰ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਕੀਲਾਂ ਨੂੰ ਦਿਤੀ ਗਰੰਟੀ
ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਉਹ ਇੱਥੇ ਰਿਸ਼ਤੇ ਬਣਾਉਣ ਆਏ ਹਨ।
ਅੰਮ੍ਰਿਤਸਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਨ੍ਹੀਂ ਦਿਨੀਂ ਪੰਜਾਬ ਦੇ ਦੋ ਰੋਜ਼ਾ ਦੌਰੇ 'ਤੇ ਹਨ। ਅੱਜ ਉਹ ਵਕੀਲਾਂ ਨਾਲ ਗੱਲਬਾਤ ਕਰਨ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਉਹ ਇੱਥੇ ਰਿਸ਼ਤੇ ਬਣਾਉਣ ਆਏ ਹਨ।
ਉਨ੍ਹਾਂ ਪੰਜਾਬ ਦੇ ਵਕੀਲਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਸਾਡੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਜਾਣ ਅਤੇ ਅਸੀਂ ਮਿਲ ਕੇ ਸਰਕਾਰ ਚਲਾਵਾਂਗੇ। ਵਕੀਲਾਂ ਨਾਲ ਗੱਲਬਾਤ ਕਰਦੇ ਹੋਏ ਕੇਜਰੀਵਾਲ ਨੇ ਵਕੀਲਾਂ ਨੂੰ ਮੈਡੀਕਲ ਇੰਸ਼ੋਰੈਂਸ ਅਤੇ ਚੈਂਬਰ ਦੀ ਗਰੰਟੀ ਵੀ ਦਿਤੀ ਅਤੇ ਕਿਹਾ ਕਿ ਉਹ ਵਕੀਲਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ੍ਹ ਕਰਨਗੇ।
ਦੱਸ ਦੇਈਏ ਕਿ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਵਿਖੇ ਟਾਊਨਹਾਲ 'ਚ ਵਕੀਲਾਂ ਨਾਲ ਗੱਲਬਾਤ ਦੌਰਾਨ ਕਿਹਾ, ''ਮੈਂ ਇਥੇ ਦੋ-ਚਾਰ ਵਾਅਦੇ ਕਰਨ ਨਹੀਂ ਸਗੋਂ ਤੁਹਾਡੇ ਨਾਲ ਰਿਸ਼ਤੇ ਬਣਾਉਣ ਆਇਆ ਹਾਂ।
ਪੰਜਾਬ ਦੇ ਸਾਰੇ ਵਕੀਲ ਸਾਡੀ ਆਮ ਆਦਮੀ ਪਾਰਟੀ ਦਾ ਸਾਥ ਦੇਣ ਤਾਂ ਅਸੀਂ ਮਿਲ ਕੇ ਸਰਕਾਰ ਚਲਾਵਾਂਗੇ। ਮੈਡੀਕਲ ਇੰਸ਼ੋਰੈਂਸ ਦਿਤੀ ਜਾਵੇਗੀ ਅਤੇ ਵਕੀਲ ਚੈਂਬਰ ਵੀ ਬਣਵਾਏ ਜਾਣਗੇ। ਵਕੀਲਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ੍ਹ ਕੀਤਾ ਜਾਵੇਗਾ।''