ਅੰਮ੍ਰਿਤਸਰ ਪਹੁੰਚੇ ਕੇਜਰੀਵਾਲ ਨੇ ਪੰਜਾਬ ਦੇ ਵਕੀਲਾਂ ਨੂੰ ਕੀਤੀ ਅਪੀਲ, ਆਪ ਵਿਚ ਹੋਵੋ ਸ਼ਾਮਲ
'ਵਕੀਲਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਕੀਤਾ ਜਾਵੇਗਾ ਹੱਲ੍ਹ'
Arvind Kejriwal
ਅੰਮ੍ਰਿਤਸਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਨ੍ਹੀਂ ਦਿਨੀਂ ਪੰਜਾਬ ਦੇ ਦੋ ਦਿਨਾਂ ਦੌਰੇ 'ਤੇ ਹਨ। ਅੱਜ ਉਹ ਵਕੀਲਾਂ ਨਾਲ ਗੱਲਬਾਤ ਕਰਨ ਅੰਮ੍ਰਿਤਸਰ ਪੁੱਜੇ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਉਹ ਇੱਥੇ ਰਿਸ਼ਤੇ ਬਣਾਉਣ ਆਏ ਹਨ।
ਉਨ੍ਹਾਂ ਪੰਜਾਬ ਦੇ ਵਕੀਲਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਸਾਡੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਜਾਣ ਅਤੇ ਅਸੀਂ ਮਿਲ ਕੇ ਸਰਕਾਰ ਚਲਾਵਾਂਗੇ। ਵਕੀਲਾਂ ਨਾਲ ਗੱਲਬਾਤ ਕਰਦੇ ਹੋਏ ਕੇਜਰੀਵਾਲ ਨੇ ਵਕੀਲਾਂ ਨੂੰ ਮੈਡੀਕਲ ਇੰਸ਼ੋਰੈਂਸ ਦੀ ਗਰੰਟੀ ਵੀ ਦਿੱਤੀ ਅਤੇ ਕਿਹਾ ਕਿ ਉਹ ਵਕੀਲਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ੍ਹ ਕਰਨਗੇ।