Chandigarh News : ਭਰਾ ਨੇ ਕੀਤਾ ਭਰਾ ਦਾ ਕਤਲ, ਨਸ਼ੇ ਦੀ ਹਾਲਤ ਵਿਚ ਦੋਵਾਂ ਨੇ ਇਕ ਦੂਜੇ 'ਤੇ ਕੀਤਾ ਸੀ ਹਮਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Chandigarh News : ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ

Brother killed brother in Chandigarh News in punjabi

Brother killed brother in Chandigarh News in punjabi: ਚੰਡੀਗੜ੍ਹ ਦੇ ਪਿੰਡ ਧਨਾਸ ਵਿਚ ਇੱਕ ਭਰਾ ਨੇ ਆਪਣੇ ਦੂਜੇ ਭਰਾ ਦਾ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਲਾਸ਼ ਨੂੰ ਸੈਕਟਰ-16 ਦੇ ਸਰਕਾਰੀ ਹਸਪਤਾਲ ਵਿੱਚ ਰਖਵਾਇਆ ਗਿਆ ਹੈ। ਜਿੱਥੇ ਹੁਣ ਉਸ ਦਾ ਪੋਸਟ ਮਾਰਟਮ ਕੀਤਾ ਜਾਵੇਗਾ। ਦੂਜਾ ਭਰਾ ਵੀ ਜ਼ਖ਼ਮੀ ਹੋਣ ਕਾਰਨ ਹਸਪਤਾਲ ਵਿੱਚ ਦਾਖ਼ਲ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦੋਵੇਂ ਨਸ਼ੇ ਦੀ ਹਾਲਤ 'ਚ ਸਨ। ਇਸ ਤੋਂ ਬਾਅਦ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ। ਇਸ ਲੜਾਈ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਹੁਣ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: Safar-E-Shahadat: ਬੱਚਿਆਂ ਵਾਲਿਓ ਭੁੱਲ ਨਾ ਜਾਇਓ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ 

ਆਸ-ਪਾਸ ਰਹਿਣ ਵਾਲੇ ਲੋਕਾਂ ਨੇ ਦੱਸਿਆ ਕਿ ਅਮਰਜੀਤ ਗੋਗਾ ਇੱਥੋਂ ਦੇ ਕਾਲੀ ਮਾਤਾ ਮੰਦਰ ਵਿੱਚ ਬੈਠ ਕੇ ਨਸ਼ਾ ਕਰਦਾ ਸੀ। ਉਸ ਦਾ ਭਰਾ ਵੀ ਇੱਥੇ ਨਸ਼ਾ ਕਰਦਾ ਸੀ। ਇਸ ਸਬੰਧੀ ਪੁਲਿਸ ਨੂੰ ਕਈ ਵਾਰ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ ਪਰ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। 

ਇਹ ਵੀ ਪੜ੍ਹੋ: Amritsar News: ਸੰਘਣੀ ਧੁੰਦ ਨੇ ਢਕਿਆ ਅੰਮ੍ਰਿਤਸਰ, ਘੱਟੋ-ਘੱਟ 1 ਡਿਗਰੀ ਤੱਕ ਪਹੁੰਚਿਆ ਤਾਪਮਾਨ 

ਇਲਾਕਾ ਕੌਂਸਲਰ ਕੁਲਜੀਤ ਸਿੰਘ ਸੰਧੂ ਨੇ ਦੱਸਿਆ ਕਿ ਉਹ ਪਹਿਲਾਂ ਵੀ ਕਈ ਵਾਰ ਚੰਡੀਗੜ੍ਹ ਪੁਲਿਸ ਨੂੰ ਇਲਾਕੇ ਵਿੱਚ ਹੋ ਰਹੇ ਨਾਜਾਇਜ਼ ਧੰਦਿਆਂ ਸਬੰਧੀ ਸ਼ਿਕਾਇਤਾਂ ਦੇ ਚੁੱਕੇ ਹਨ ਪਰ ਚੰਡੀਗੜ੍ਹ ਪੁਲਿਸ ਵੱਲੋਂ ਇਸ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਸਾਰੰਗਪੁਰ ਥਾਣਾ ਉਸ ਦੇ ਇਲਾਕੇ ਵਿਚ ਸਥਿਤ ਹੈ। ਉਥੇ ਸਟਾਫ ਦੀ ਵੱਡੀ ਘਾਟ ਹੈ। ਜਿਸ ਕਾਰਨ ਕੋਈ ਵੀ ਚੌਕਸੀ ਨਹੀਂ ਵਰਤੀ ਜਾ ਰਹੀ।

ਇਲਾਕੇ ਵਿੱਚ ਨਸ਼ੇੜੀ ਆਪਣਾ ਕੰਮ ਅੰਨ੍ਹੇਵਾਹ ਕਰ ਰਹੇ ਹਨ। ਇਸ ਘਟਨਾ ਤੋਂ ਬਾਅਦ ਅਸੀਂ ਪੁਲਿਸ ਨੂੰ ਦੁਬਾਰਾ ਇਸ ਦੀ ਸੂਚਨਾ ਦੇਵਾਂਗੇ। ਜੇਕਰ ਪੁਲਿਸ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਇਲਾਕੇ ਦੇ ਲੋਕ ਇਕੱਠੇ ਹੋ ਕੇ ਚੰਡੀਗੜ੍ਹ ਪੁਲਿਸ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart  fromBrother killed brother in Chandigarh News in punjabi, stay tuned to Rozana Spokesman)