Punjab Government: ਸ਼ਹੀਦੀ ਸਭਾ ਦੇ ਮੱਦੇਨਜ਼ਰ ਸਰਕਾਰ ਨੇ 3 ਦਿਨ ਸ਼ਰਾਬ ਦੇ ਠੇਕੇ ਬੰਦ ਰੱਖਣ ਦਾ ਕੀਤਾ ਫ਼ੈਸਲਾ
ਇਨ੍ਹਾਂ ਹੁਕਮਾਂ ਮੁਤਾਬਕ 26 ਤੋਂ 28 ਦਸੰਬਰ ਤੱਕ ਸ਼ਰਾਬ ਦੇ ਠੇਕੇ ਬੰਦ ਰਹਿਣਗੇ।
Gurudwara Sri Fatehgarh Sahib
Punjab Government: ਪੰਜਾਬ ਸਰਕਾਰ ਨੇ ਸ਼ਹੀਦੀ ਸਭਾ ਦੇ ਮੱਦੇਨਜ਼ਰ 3 ਦਿਨ ਸ਼ਰਾਬ ਦੇ ਠੇਕੇ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਹ ਹੁਕਮ ਸ੍ਰੀ ਫਤਿਹਗੜ੍ਹ ਸਾਹਿਬ ’ਚ ਹੀ ਲਾਗੂ ਹੋਣਗੇ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ 3 ਕਿਲੋਮੀਟਰ ਦੇ ਦਾਇਰੇ ’ਚ ਹੋਟਲਾਂ ਵਿਚ ਸ਼ਰਾਬ ਨਹੀਂ ਵਰਤੀ ਜਾਵੇਗੀ ਅਤੇ ਸ਼ਰਾਬ ਦੇ ਠੇਕੇ ਬੰਦ ਰਹਿਣਗੇ।
ਇਨ੍ਹਾਂ ਹੁਕਮਾਂ ਮੁਤਾਬਕ 26 ਤੋਂ 28 ਦਸੰਬਰ ਤੱਕ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਸ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੇ ਬਕਾਇਦਾ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਜੇਕਰ ਕਿਸੇ ਵਲੋਂ ਇਨ੍ਹਾਂ ਹੁਕਮਾਂ ਦੀ ਉਲੰਘਣਾ ਕੀਤੀ ਗਈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।