Samana Accident: ਟਰੱਕ ਤੇ ਮੋਟਰਸਾਈਕਲ ਦੀ ਹੋਈ ਟੱਕਰ, ਤਿੰਨ ਨੌਜਵਾਨਾਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Samana Accident: ਇਕ ਨੌਜਵਾਨ ਹੋਇਆ ਗੰਭੀਰ ਜ਼ਖ਼ਮੀ

Tragic Accident Happened in Samana news in punjabi

Tragic Accident Happened in Samana news in punjabi : ਸਮਾਣਾ ਵਿਚ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਥੇ ਪਿੰਡ ਢੈਂਠਲ ਨਜ਼ਦੀਕ ਇੱਕ ਮੋਟਰਸਾਈਕਲ ਤੇ ਟਰੱਕ ਦੀ ਭਿਆਨਕ ਟੱਕਰ  ਹੋ ਗਈ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਹ ਵੀ ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (25 ਦਸੰਬਰ 2023)  

ਮ੍ਰਿਤਕਾਂ ਦੀ ਪਹਿਚਾਣ ਜਸਪ੍ਰੀਤ ਸਿੰਘ (18), ਦਿਲਪ੍ਰੀਤ ਸਿੰਘ (20) , ਸੁਖਚੈਨ ਸਿੰਘ (25) ਵਜੋਂ ਹੋਈ।  ਨਰਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਟਰੱਕ ਚਾਲਕ ਘਟਨਾ ਸਥਾਨ 'ਤੇ ਵਾਹਨ ਛੱਡ ਕੇ ਫ਼ਰਾਰ ਹੋ ਗਿਆ ਹੈ। ਪੁਲਿਸ ਸਦਰ ਥਾਣਾ ਸਮਾਣਾ ਦੇ ਜਾਂਚ ਅਧਿਕਾਰੀ ਨਿਰਮਲ ਸਿੰਘ ਮਾਮਲੇ ਦੀ ਪੜਤਾਲ ਕਰ ਰਹੇ ਹਨ।

ਇਹ ਵੀ ਪੜ੍ਹੋ: ਕੁਸ਼ਤੀ ਫ਼ੈਡਰੇਸ਼ਨ ਨੂੰ ਮੁਅੱਤਲ ਕਰਨ ਦਾ ਫੈਸਲਾ ਪ੍ਰਦਰਸ਼ਨਕਾਰੀ ਭਲਵਾਨਾਂ ਨੂੰ ਨਿਆਂ ਦੇਣ ਲਈ ਨਾਕਾਫ਼ੀ : ਵਿਰੋਧੀ ਧਿਰ 

(For more news apart from Tragic Accident Happened in Samana news in punjab, stay tuned to Rozana Spokesman)