ਠੰਢ ਨਾਲ ਅਣਪਛਾਤੇ ਵਿਅਕਤੀ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮ੍ਰਿਤਕ ਦੇ ਕੱਪੜਿਆਂ ਤੋਂ ਕੋਈ ਪਛਾਣ ਪੱਤਰ ਨਹੀਂ ਮਿਲਿਆ

Death of unknown person due to cold

ਫ਼ਾਜ਼ਿਲਕਾ ’ਚ ਠੰਢ ਨਾਲ ਅਣਪਛਾਤੇ ਵਿਅਕਤੀ ਦੀ ਮੌਤ ਦੀ ਹੋ ਗਈ। ਜੋ ਪੁਰਾਣੇ ਸਰਕਾਰੀ ਹਸਪਤਾਲ ਦੇ ਬਾਹਰ ਫ਼ੁੱਟਪਾਥ ’ਤੇ ਸੌਂ ਰਿਹਾ ਸੀ। ਇਸ ਸਬੰਧੀ ਸ਼ਿਵ ਸੈਨਾ ਦੀ ਟੀਮ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿਤਾ ਹੈ।

ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਸ਼ਿਵ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਉਮੇਸ਼ ਕੁਮਾਰ ਨੇ ਦਸਿਆ ਕਿ ਉਨ੍ਹਾਂ ਨੂੰ ਸੁਚਨਾ ਮਿਲੀ ਸੀ ਕਿ ਹਸਪਤਾਲ ਦੇ ਬਾਹਰ ਫ਼ੁੱਟਪਾਥ ’ਤੇ ਇਕ ਵਿਅਕਤੀ ਦੀ ਲਾਸ਼ ਪਈ ਹੋਈ ਹੈ ਜਿਸ ਦੀ ਮੌਤ ਠੰਢ ਕਾਰਨ ਹੋਈ ਹੈ ਪਰ ਫ਼ਿਲਹਾਲ ਮ੍ਰਿਤਕ ਦੇ ਕੱਪੜਿਆਂ ਤੋਂ ਕੋਈ ਪਛਾਣ ਪੱਤਰ ਨਹੀਂ ਮਿਲਿਆ ਹੈ।

ਪੁਲਿਸ ਦੀ ਮਦਦ ਨਾਲ ਮ੍ਰਿਤਕ ਦੀ ਲਾਸ਼ ਨੂੰ ਸ਼ਨਾਖ਼ਤ ਅਤੇ ਪੋਸਟਮਾਰਟਮ ਲਈ 72 ਘੰਟੇ ਲਈ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ।