Khanna Accident News: ਸ਼ਹੀਦੀ ਦਿਹਾੜੇ ਮੌਕੇ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਪਰਤਦੇ 2 ਨੌਜਵਾਨਾਂ ਦੀ ਮੌਤ
Khanna Accident News: ਅਵਤਾਰ ਸਿੰਘ (32 ਸਾਲ) ਅਤੇ ਸੁਰਿੰਦਰ ਸਿੰਘ (15) ਵਜੋਂ ਹੋਈ ਮ੍ਰਿਤਕਾਂ ਦੀ ਪਹਿਚਾਣ
Khanna Accident News in punjabi
Khanna Accident News in punjabi: ਸ਼ਹੀਦੀ ਦਿਹਾੜੇ ਮੌਕੇ ਫ਼ਤਿਹਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੀ ਸੰਗਤ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਤੇਜ਼ ਰਫ਼ਤਾਰ ਨਾਲ ਜਾ ਰਹੇ ਟਰੈਕਟਰ ਟਰਾਲੀ ਦੀ ਟਰਾਲੇ ਨਾਲ ਟੱਕਰ ਹੋ ਗਈ। ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਹਿਚਾਣ ਅਵਤਾਰ ਸਿੰਘ ਉਰਫ ਤਾਰੂ (32 ਸਾਲ) ਅਤੇ ਸੁਰਿੰਦਰ ਸਿੰਘ (15) ਵਜੋਂ ਹੋਈ ਹੈ। ਮ੍ਰਿਤਕ ਹਲਕਾ ਖੇਮਕਰਨ ਦੇ ਪਿੰਡ ਭਗਵਾਨਪੁਰਾ ਦੇ ਰਹਿਣ ਵਾਲੇ ਸਨ। ਮਿਲੀ ਜਾਣਕਾਰੀ ਅਨੁਸਾਰ ਟਰੈਕਟਰ ਟਰਾਲੀ ਦੀ ਰਫ਼ਤਾਰ ਬਹੁਤ ਤੇਜ਼ ਸੀ ਜਿਸ ਕਰਕੇ ਇਹ ਹਾਦਸਾ ਵਾਪਰ ਗਿਆ।