ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਨਵੇਂ ਸਾਲ 'ਤੇ ਸਿਹਤ ਦਾ ਤੋਹਫ਼ਾ, ਜਨਵਰੀ ਤੋਂ ਸ਼ੁਰੂ ਹੋਵੇਗੀ ਸਿਹਤ ਬੀਮਾ ਯੋਜਨਾ
ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਦਾ ਮੁਫ਼ਤ ਇਲਾਜ
Chief Minister gives health gift to Punjabis on New Year, health insurance scheme to start from January
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀਆਂ ਨੂੰ ਨਵੇਂ ਸਾਲ ਮੌਕੇ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਨਵਰੀ ਤੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਹੋਵੇਗੀ। ਸਿਹਤ ਬੀਮਾ ਤਹਿਤ 10 ਲੱਖ ਰੁਪਏ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਸਿਹਤ ਵਿਭਾਗ ਵੱਲੋਂ ਬੀਮਾ ਯੋਜਨਾ ਸ਼ੁਰੂ ਕਰਨ ਲਈ ਜ਼ਰੂਰੀ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪੰਜਾਬ ਤੇ ਚੰਡੀਗੜ੍ਹ ਦੇ ਸੂਚੀਬੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਹੋਵੇਗਾ।