ਸ੍ਰੀ ਫਤਿਹਗੜ੍ਹ ਸਾਹਿਬ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੁਰਦੁਆਰਾ ਸਾਹਿਬ ਵਿਖੇ ਸੀਸ ਝੁਕਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ

Haryana Chief Minister Naib Singh Saini reaches Sri Fatehgarh Sahib

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਫਤਿਹਗੜ੍ਹ ਸਾਹਿਬ ਪਹੁੰਚੇ। ਉਨ੍ਹਾਂ ਨੇ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਸੀਸ ਝੁਕਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਫਿਰ ਉਨ੍ਹਾਂ ਉਸ ਪਵਿੱਤਰ ਸਥਾਨ ਦਾ ਦੌਰਾ ਕੀਤਾ ਜਿੱਥੇ ਛੋਟੇ ਸਾਹਿਬਜ਼ਾਦਿਆਂ ਨੂੰ ਜ਼ਿੰਦਾ ਇੱਟਾਂ ਦੀ ਦੀਵਾਰ ਚਿਣ ਕੇ ਸ਼ਹੀਦ ਕੀਤਾ ਗਿਆ ਸੀ।

ਫੇਰੀ ਤੋਂ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਇੱਕ ਮਹਾਨ ਅਤੇ ਸ਼ਾਨਦਾਰ ਇਤਿਹਾਸ ਹੈ। ਫਤਿਹਗੜ੍ਹ ਸਾਹਿਬ ਦੀ ਸ਼ਹਾਦਤ ਦੁਨੀਆ ਵਿੱਚ ਕਿਤੇ ਵੀ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਕੁਰਬਾਨੀ ਮਨੁੱਖਤਾ ਲਈ ਪ੍ਰੇਰਨਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਭਾਗਸ਼ਾਲੀ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ 'ਤੇ ਮੱਥਾ ਟੇਕਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਫਤਿਹਗੜ੍ਹ ਸਾਹਿਬ ਦੀ ਧਰਤੀ ਸਾਨੂੰ ਸੱਚ, ਹਿੰਮਤ ਅਤੇ ਕੁਰਬਾਨੀ ਦਾ ਸੰਦੇਸ਼ ਦਿੰਦੀ ਹੈ।