28 ਤੋਂ 30 ਜਨਵਰੀ ਤੱਕ ਪੰਜਾਬ ਦੌਰੇ 'ਤੇ ਹੋਣਗੇ ਅਰਵਿੰਦ ਕੇਜਰੀਵਾਲ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲਗਾਤਾਰ ਸਰਗਰਮ ਹਨ।

Arvind Kejriwal



ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲਗਾਤਾਰ ਸਰਗਰਮ ਹਨ। ਇਸ ਦੇ ਚਲਦਿਆਂ ਅਰਵਿੰਦ ਕੇਜਰੀਵਾਲ 28 ਤੋਂ 30 ਜਨਵਰੀ ਤੱਕ ਪੰਜਾਬ ਦੌਰੇ 'ਤੇ ਹੋਣਗੇ। ਇਸ ਦੌਰਾਨ ਅਰਵਿੰਦ ਕੇਜਰੀਵਾਲ ਜਲੰਧਰ ਅਤੇ ਅੰਮ੍ਰਿਤਸਰ ਸਮੇਤ ਕਈ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਨਗੇ।