ਸੁਖਪਾਲ ਖਹਿਰਾ ਦੀ ਨਾਮਜ਼ਦਗੀ ਦੇ ਮਾਮਲੇ 'ਤੇਮੁਹਾਲੀ ਅਦਾਲਤਨੇਪੰਜਾਬ ਸਰਕਾਰ ਤੇ ਈਡੀ ਨੂੰ ਭੇਜਿਆਨੋਟਿਸ

ਏਜੰਸੀ

ਖ਼ਬਰਾਂ, ਪੰਜਾਬ

ਸੁਖਪਾਲ ਖਹਿਰਾ ਦੀ ਨਾਮਜ਼ਦਗੀ ਦੇ ਮਾਮਲੇ 'ਤੇ ਮੁਹਾਲੀ ਅਦਾਲਤ ਨੇ ਪੰਜਾਬ ਸਰਕਾਰ ਤੇ ਈਡੀ ਨੂੰ  ਭੇਜਿਆ ਨੋਟਿਸ

image

ਮਨੀ ਲਾਂਡਰਿੰਗ ਮਾਮਲੇ ਵਿਚ ਪਟਿਆਲਾ ਜੇਲ ਵਿਚ ਬੰਦ ਹਨ ਖਹਿਰਾ

ਐਸ.ਏ.ਐਸ ਨਗਰ, 25 ਜਨਵਰੀ (ਸੁਖਦੀਪ ਸਿੰਘ ਸੋਈ) : ਮੋਹਾਲੀ ਦੀ ਅਦਾਲਤ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਰਿਟਰਨਿੰਗ ਅਫ਼ਸਰ ਅੱਗੇ ਦਾਇਰ ਅਰਜ਼ੀ ਉਤੇ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਪੰਜਾਬ ਰਾਜ ਨੂੰ  ਨੋਟਿਸ ਜਾਰੀ ਕੀਤਾ ਹੈ | ਸੁਣਵਾਈ ਦੀ ਅਗਲੀ ਤਰੀਕ 27 ਜਨਵਰੀ ਤੈਅ ਕੀਤੀ ਗਈ ਹੈ | ਮਨੀ ਲਾਂਡਰਿੰਗ ਮਾਮਲੇ ਵਿਚ ਪਟਿਆਲਾ ਜੇਲ ਵਿਚ ਬੰਦ ਖਹਿਰਾ ਨੂੰ  ਕਪੂਰਥਲਾ ਜ਼ਿਲ੍ਹੇ ਦੀ ਭੁਲੱਥ ਵਿਧਾਨ ਸਭਾ ਸੀਟ ਤੋਂ ਕਾਂਗਰਸ ਦਾ ਉਮੀਦਵਾਰ ਐਲਾਨਿਆ ਗਿਆ ਹੈ |
  ਪਿਛਲੇ ਹਫ਼ਤੇ, ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ 2017 ਫ਼ਾਜ਼ਿਲਕਾ ਡਰੱਗ ਤਸਕਰੀ ਰੈਕੇਟ ਵਿਚ ਕਥਿਤ ਤੌਰ 'ਤੇ ਪੈਸੇ ਨੂੰ  ਲਾਂਡਰਿੰਗ ਕਰਨ ਦੇ ਦੋਸ਼ ਵਿਚ  ਸੁਖਪਾਲ ਸਿੰਘ ਖਹਿਰਾ ਵਿਰੁਧ ਚਾਰਜਸ਼ੀਟ ਦਾਇਰ ਕੀਤੀ ਹੈ | ਖਹਿਰਾ ਨੂੰ  ਕੇਂਦਰੀ ਐਂਟੀ ਮਨੀ ਲਾਂਡਰਿੰਗ ਏਜੰਸੀ ਨੇ 11 ਨਵੰਬਰ ਨੂੰ  ਨਸ਼ੀਲੇ ਪਦਾਰਥਾਂ ਦੇ ਤਸਕਰਾਂ ਅਤੇ ਜਾਅਲੀ
ਪਾਸਪੋਰਟ ਬਣਾਉਣ ਵਾਲਿਆਂ ਨਾਲ ਸਬੰਧਾਂ ਕਾਰਨ ਗਿ੍ਫ਼ਤਾਰ ਕੀਤਾ ਸੀ |  ਖਹਿਰਾ ਨੇ 2017 ਵਿਚ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਕਪੂਰਥਲਾ ਜ਼ਿਲ੍ਹੇ ਦੇ ਭੁਲੱਥ ਤੋਂ ਵਿਧਾਨ ਸਭਾ ਚੋਣ ਜਿੱਤੀ ਸੀ |