ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 1 ਫਰਵਰੀ ਤੱਕ ਵਧਾਈਆਂ ਪਾਬੰਦੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ ਕਰਫਿਊ

Punjab Government Extends Covid Restrictions till 1 Feb

 

ਚੰਡੀਗੜ੍ਹ: ਪੰਜਾਬ ਵਿਚ ਕੋਰੋਨਾ ਦੇ ਮਾਮਲੇ ਦਿਨੋ ਦਿਨ ਵੱਧਦੇ ਜਾ ਰਹੇ ਹਨ। ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਪਾਬੰਦੀਆਂ 1 ਫਰਵਰੀ ਤੱਕ ਵਧਾ ਦਿੱਤੀਆਂ ਹਨ। ਸਰਕਾਰ ਨੇ ਨਿਰਦੇਸ਼ ਦਿੱਤੇ ਹਨ ਕਿ ਕੰਮ ਵਾਲੀ ਥਾਂ ਸਮੇਤ ਜਨਤਕ ਥਾਵਾਂ 'ਤੇ ਹਰ ਕਿਸੇ ਲਈ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ।


Photo

ਇਸ ਤੋਂ ਇਲਾਵਾ ਸਮਾਜਿਕ ਦੂਰੀ ਯਾਨੀ ਘੱਟੋ-ਘੱਟ 6 ਫੁੱਟ ਦੀ ਦੂਰੀ ਲਾਜ਼ਮੀ ਹੋਵੇਗੀ। ਪੰਜਾਬ ਵਿਚ ਰਾਤ ਦਾ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਕਿਸੇ ਵੀ ਪ੍ਰੋਗਰਾਮ ਵਿਚ ਘੱਟੋ-ਘੱਟ 300 ਲੋਕਾਂ ਨੂੰ ਅੰਦਰ ਜਾਣ ਦਿਤਾ ਜਾਵੇਗਾ। ਸਾਰੇ ਸਕੂਲ, ਕਾਲਜ, ਯੂਨੀਵਰਸਿਟੀ, ਕੋਚਿੰਗ ਇੰਸਟੀਚਿਊਟ ਆਦਿ ਬੰਦ ਰਹਿਣਗੇ। ਸਾਰੇ ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾ, ਜਿੰਮ, ਸਪੋਰਟਸ ਕੰਪਲੈਕਸ, ਅਜਾਇਬ ਘਰ, ਚਿੜੀਆਘਰ ਆਦਿ ਨੂੰ ਸਮਰੱਥਾ ਦੇ 50% 'ਤੇ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।


Photo

ਇਸ ਤੋਂ ਇਲਾਵਾ ਏਸੀ ਬੱਸਾਂ 50 ਫੀਸਦੀ ਸਮਰੱਥਾ ਨਾਲ ਚੱਲਣਗੀਆਂ। ਸਿਰਫ਼ ਉਹਨਾਂ ਯਾਤਰੀਆਂ ਨੂੰ ਪੰਜਾਬ ਵਿਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ, ਜਿਨ੍ਹਾਂ ਦਾ ਟੀਕਾਕਰਨ ਹੋ ਚੁੱਕਿਆ ਹੈ ਜਾਂ 72 ਘੰਟਿਆਂ ਤੋਂ ਘੱਟ ਸਮੇਂ ਦੀ ਆਰਟੀਪੀਸੀਆਰ ਰਿਪੋਰਟ ਨੈਗੇਟਿਵ ਹੈ। ਇਸ ਤੋਂ ਇਲਾਵਾ ਸਰਕਾਰ ਨੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ।