Punjab News: ਕੈਬਨਿਟ ਮੰਤਰੀ ਕਟਾਰੂਚੱਕ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਲਹਿਰਾਇਆ ਤਿਰੰਗਾ

ਏਜੰਸੀ

ਖ਼ਬਰਾਂ, ਪੰਜਾਬ

ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ

Cabinet Minister Kataruchak hoisted the tricolor at Sri Muktsar Sahib

 

Punjab News: ਸ੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਦੌਰਾਨ ਖੁਰਾਕ, ਸਿਵਲ ਸਪਲਾਈ, ਖਪਤਕਾਰ ਅਤੇ ਜੰਗਲਾਤ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।

ਇਸ ਦੌਰਾਨ ਉਹਨਾਂ ਨੇ ਦੇਸ਼ ਖਾਤਰ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਯਾਦ ਕਰਦਿਆ ਕਿਹਾ ਕਿ ਅੱਜ ਇਹਨਾ ਸ਼ਹੀਦਾਂ ਕਰ ਕੇ ਹੀ ਦੇਸ਼ ਅਜ਼ਾਦੀ ਦਾ ਨਿੱਘ ਮਾਣ ਰਿਹਾ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ।

ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਵਿਚ ਗਣਤੰਤਰਤਾ ਦਿਵਸ ਸਬੰਧੀ ਜਿਲ੍ਹਾ ਪੱਧਰੀ ਸਮਾਗਮ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੋਇਆ। ਇਸ ਦੌਰਾਨ ਝੰਡਾ ਲਹਿਰਾਉਣ ਦੀ ਰਸਮ ਖੁਰਾਕ, ਸਿਵਲ ਸਪਲਾਈ, ਖਪਤਕਾਰ ਅਤੇ ਜੰਗਲਾਤ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਦਾ ਕੀਤੀ।

ਝੰਡਾ ਲਹਿਰਾਉਣ ਉਪਰੰਤ ਉਹਨਾਂ ਨੇ ਮਾਰਚ ਪਾਸਟ ਦਾ ਨਿਰੀਖਣ ਕੀਤਾ। ਇਸ ਉਪਰੰਤ ਉਹਨਾਂ ਪਰੇਡ ਤੋਂ ਸਲਾਮੀ ਲਈ। ਆਪਣੇ ਸੰਬੋਧਨ ਦੌਰਾਨ ਜਿੱਥੇ ਲਾਲ ਚੰਦ ਕਟਾਰੂਚੱਕ ਨੇ ਅਜ਼ਾਦੀ ਸੰਘਰਸ਼ ਦੇ ਸ਼ਹੀਦਾਂ ਅਤੇ ਪੰਜਾਬੀਆਂ ਦੇ ਯੋਗਦਾਨ ਨੂੰ ਯਾਦ ਕੀਤਾ। ਉੱਥੇ ਹੀ ਪੰਜਾਬ ਸਰਕਾਰ ਦੀਆਂ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਦਾ ਵਰਨਣ ਵੀ ਕੀਤਾ।

ਇਸ ਮੌਕੇ ਉਹਨਾਂ ਨੇ ਆਮ ਲੋਕਾਂ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਵੀ ਵਰਨਣ ਕੀਤਾ।ਗਣਤੰਤਰਤਾ ਦਿਵਸ ਸਮਾਗਮ ਦੌਰਾਨ ਸਕੂਲੀ ਬੱਚਿਆਂ ਨੇ ਸੁੰਦਰ ਪੀ ਟੀ ਸ਼ੋਅ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ। ਇਸ ਦੌਰਾਨ ਅਜਾਦੀ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਸਰਕਾਰ ਨੇ ਵੱਡੇ ਉਪਰਾਲੇ ਕੀਤੇ ਹਨ। ਅਸੀਂ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹਾਂ ਅਤੇ ਇਸ ਲਈ ਹੋਰ ਯਤਨ ਜਾਰੀ ਹਨ।