‘ਆਪ’ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਅਤੇ ਨਗਰ ਕੌਂਸਲ ਦੇ ਪ੍ਰਧਾਨ ਕਰਨੈਲ ਸਿੰਘ ਵਿਚਕਾਰ ਹੱਥੋ ਪਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪ੍ਰਧਾਨ ਕਰਨੈਲ ਸਿੰਘ ਵੱਲੋਂ ਵਿਧਾਇਕ ਸੁਖਬੀਰ ਸਿੰਘ ਮਾਈਸਰ ਖਾਨਾ ’ਤੇ 30 ਲੱਖ ਰੁਪਏ ਲੈ ਕੇ ਪ੍ਰਧਾਨ ਬਣਾਉਣ ਦੇ ਲਾਏ ਦੋਸ਼

A scuffle broke out between AAP MLA Sukhbir Singh Maisarkhana and Municipal Council President Karnail Singh

ਬਠਿੰਡਾ: 26 ਜਨਵਰੀ ਗਣਤੰਤਰ ਦਿਵਸ ਮੌਕੇ ਬਠਿੰਡਾ ਦੇ ਹਲਕਾ ਮੌੜ ਵਿਖੇ ਰੱਖੇ ਗਏ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਅਤੇ ਨਗਰ ਕੌਂਸਲ ਦੇ ਪ੍ਰਧਾਨ ਕਰਨੈਲ ਸਿੰਘ ਵਿਚਕਾਰ ਹੱਥੋ ਪਾਈ ਹੋ ਗਈ। ਪ੍ਰਧਾਨ ਕਰਨੈਲ ਸਿੰਘ ਵੱਲੋਂ ਵਿਧਾਇਕ ਸੁਖਬੀਰ ਸਿੰਘ ਮਾਈਸਰ ਖਾਨਾ ’ਤੇ 30 ਲੱਖ ਰੁਪਏ ਲੈ ਕੇ ਪ੍ਰਧਾਨ ਬਣਾਉਣ ਦੇ ਦੋਸ਼ ਲਾਏ ਗਏ।

ਇਸ ਦੌਰਾਨ ਸਟੇਜ ’ਤੇ ਬੈਠਣ ਨੂੰ ਲੈ ਕੇ ਵਿਧਾਇਕ ਅਤੇ ਨਗਰ ਕੌਂਸਲ ਪ੍ਰਧਾਨ ਵਿਚਕਾਰ ਵਿਵਾਦ ਪੈਦਾ ਹੋਇਆ। ਇਸ ਤੋਂ ਬਾਅਦ ਮੌਕੇ ’ਤੇ ਸਿਵਿਲ ਅਤੇ ਪੁਲਿਸ ਪ੍ਰਸ਼ਾਸਨ ਪਹੁੰਚ ਗਿਆ। ਪ੍ਰਸ਼ਾਸਨ ਵੱਲੋਂ ਦੋਵੇਂ ਧਿਰਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ।