ਪੰਜਾਬ ਦੇ ਸਾਰੇ ਸਕੂਲਾਂ ਵਿਚ 27 ਜਨਵਰੀ ਨੂੰ ਛੁੱਟੀ ਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੁਸ਼ਿਆਰਪੁਰ ’ਚ ਕੀਤਾ ਗਿਆ ਐਲਾਨ

Holiday declared for all schools in Punjab on January 27

ਹੁਸ਼ਿਆਰਪੁਰ : ਗਣਤੰਤਰ ਦਿਵਸ ਦੇ ਜਸ਼ਨ ਤੋਂ ਬਾਅਦ ਭਲਕੇ 27 ਜਨਵਰੀ ਨੂੰ ਪੰਜਾਬ ਭਰ 'ਚ ਸਾਰੇ ਸਕੂਲਾਂ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਗਣਤੰਤਰ ਦਿਵਸ ਮੌਕੇ ਸਕੂਲਾਂ ਵਿੱਚ ਕਰਵਾਏ ਗਏ ਸਮਾਰੋਹਾਂ ਅਤੇ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਬੱਚਿਆਂ ਅਤੇ ਅਧਿਆਪਕਾਂ ਨੇ ਕਈ ਦਿਨਾਂ ਤੱਕ ਸਖ਼ਤ ਮਿਹਨਤ ਕੀਤੀ। ਇਸ ਮਿਹਨਤ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ’ਚ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਤੋਂ ਬਾਅਦ ਛੁੱਟੀ ਸਬੰਧੀ ਐਲਾਨ ਕੀਤਾ।

ਇਸ ਐਲਾਨ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲ 27 ਜਨਵਰੀ ਨੂੰ ਬੰਦ ਰਹਿਣਗੇ ਜਦਿਕ  ਸੂਬੇ ਦੇ ਸਾਰੇ ਸਕੂਲ 28 ਜਨਵਰੀ ਤੋਂ ਮੁੜ ਆਪਣੇ ਆਮ ਵਾਂਗ ਸਮੇਂ ਅਨੁਸਾਰ ਖੁੱਲ੍ਹਣਗੇ।