ਕੈਪਟਨ ਨੇ ਦਿਤਾ ਸਦਨ ਨੂੰ ਭਰੋਸਾ: ਸ਼ੋਰ ਪ੍ਰਦੂਸ਼ਣ ਵਿਰੁਧ ਸਖ਼ਤ ਕਾਰਵਾਈ ਹੋਵੇਗੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ ਨੂੰ ਭਰੋਸਾ ਦਿਤਾ ਕਿ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਣ ਤੋਂ ਇਲਾਵਾ ਨਿਯਮਾਂ ਦੀ ਉਲੰਘਣਾ..........

Captain Amarinder Singh assured the House: Strict action will be taken against noise pollution

ਚੰਡੀਗੜ੍ਹ  : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ ਨੂੰ ਭਰੋਸਾ ਦਿਤਾ ਕਿ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਣ ਤੋਂ ਇਲਾਵਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਪ ਦੇ ਵਿਧਾਇਕ ਅਮਨ ਅਰੋੜਾ ਵਲੋਂ ਅੱਜ ਵਿਧਾਨ ਸਭਾ ਵਿਚ ਲਿਆਂਦੇ ਧਿਆਨ ਦਿਵਾਊ ਨੋਟਿਸ ਦੇ ਜਵਾਬ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼ੋਰ ਪ੍ਰਦੂਸ਼ਣ ਨਾਲ ਸਮਾਜ ਦੇ ਸਾਰੇ ਤਬਕਿਆਂ ਦੇ ਜੀਵਨ ਖਾਸ ਕਰਕੇ ਵਿਦਿਆਰਥੀਆਂ ਨੂੰ ਇਮਤਿਹਾਨਾਂ ਦੀ ਤਿਆਰੀ ਕਰਨ ਵਿਚ ਬਹੁਤ ਜ਼ਿਆਦਾ ਮੁਸ਼ਕਲ ਪੇਸ਼ ਆਉਂਦੀ ਹੈ।

ਵਿਦਿਆਰਥੀਆਂ ਨੂੰ ਪੜ੍ਹਾਈ ਲਈ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਵਾਸਤੇ ਆਪਣੀ ਸਰਕਾਰ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਲਾਊਡ ਸਪੀਕਰਾਂ, ਡੀ.ਜੇ. ਅਤੇ ਹੋਰ ਸੰਗੀਤਕ ਯੰਤਰਾਂ ਦੀ ਵਰਤੋਂ ਕਰਕੇ ਖਾਸ ਕਰਕੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਦੌਰਾਨ ਸ਼ੋਰ ਪ੍ਰਦੂਸ਼ਣ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁਧ ਕਰੜੀ ਕਾਰਵਾਈ ਦਾ ਭਰੋਸਾ ਦਿਤਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭਾਰਤ ਸਰਕਾਰ ਵਲੋਂ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਅਤੇ ਕੰਟਰੋਲ) ਰੂਲਜ਼, 2000 ਦੇ ਅਧੀਨ ਦਿਤੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ

ਅਤੇ ਪੰਜਾਬ ਇਨਸਟਰੂਮੈਂਟਸ (ਕੰਟਰੋਲ ਆਫ਼ ਨੁਆਇਸ) ਐਕਟ, 1956 ਦੇ ਉਪਬੰਧਾਂ ਅਨੁਸਾਰ ਲਾਊਡ ਸਪੀਕਰਾਂ ਅਤੇ ਜਨਤਕ ਅਡਰੈਸ ਸਿਸਟਮ ਆਦਿ ਦੀ ਵਰਤੋਂ ਤੋਂ ਹੋਣ ਵਾਲੇ ਆਵਾਜ਼/ਧੁਨੀ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਵਿਆਪਕ ਦਿਸ਼ਾ ਨਿਰਦੇਸ਼ ਦਿਤੇ ਗਏ ਹਨ। ਸੂਬਾ ਸਰਕਾਰ ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿਸ਼ਾ-ਨਿਰਦੇਸ਼ਾਂ ਜਾਰੀ ਕਰਕੇ ਹਦਾਇਤ ਕੀਤੀ ਗਈ ਹੈ ਕਿ ਗੁਰਦੁਆਰਿਆਂ/ਮੰਦਿਰਾਂ ਵਿਚ ਲਾਊਡ ਸਪੀਕਰਾਂ ਦੀ ਵਰਤੋਂ ਅਤੇ ਮੈਰਿਜ ਪੈਲਿਸਾਂ ਵਿਚ ਡੀ.ਜੇ. ਸਿਸਟਮਾਂ ਦੀ ਵਰਤੋਂ ਨਾਲ ਪੈਦਾ ਹੋਣ ਵਾਲੇ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਲਈ ਵੀ ਉਚਿਤ ਹੁਕਮ ਜਾਰੀ ਕੀਤੇ ਜਾਣ।