ਨਿਤਿਨ ਗਡਕਰੀ ਨੇ ਸ੍ਰੀ ਅਨੰਦਪੁਰ ਸਾਹਿਬ-ਗੜ੍ਹਸ਼ੰਕਰ ਸੜਕ ਦਾ ਰਖਿਆ ਨੀਂਹ ਪੱਥਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਜ ਕੇਂਦਰੀ ਮੰਤਰੀ ਸ਼੍ਰੀ ਨਿਤਿਨ ਗਡਕਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਚ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਤੋਂ ਗੜਸ਼ੰਕਰ-ਬੰਗਾ ਸੜਕ ਦਾ ਨੀਂਹ ਪੱਥਰ ਰੱਖਿਆ..........

Nitin Gadkari laid the foundation stone of Sri Anandpur Sahib-Garhshankar road

ਸ੍ਰੀ ਅਨੰਦਪੁਰ ਸਾਹਿਬ : ਅੱਜ ਕੇਂਦਰੀ ਮੰਤਰੀ ਸ਼੍ਰੀ ਨਿਤਿਨ ਗਡਕਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਚ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਤੋਂ ਗੜਸ਼ੰਕਰ-ਬੰਗਾ ਸੜਕ ਦਾ ਨੀਂਹ ਪੱਥਰ ਰੱਖਿਆ ਜਿਸਤੇ ਅਨੁਮਾਨਤ 581 ਕਰੋੜ ਰੁਪਏ ਖ਼ਰਚ ਆਉਣਗੇ। ਇਸ ਸੜਕ ਦੀ ਕੁੱਲ ਲੰਬਾਈ 67.640 ਕਿਲੋਮੀਟਰ ਹੈ। ਇਸ ਉਪਰੰਤ ਸ਼੍ਰੀ ਗਡਕਰੀ, ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਜਿਥੇ ਉਨ੍ਹਾਂ ਨੂੰ ਪ੍ਰਸ਼ਾਦ ਰੂਪੀ ਸਿਰੋਪਾਉ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਯਾਦਗਾਰੀ ਤਸਵੀਰ ਭੇਂਟ ਕੀਤੀ ਗਈ।

ਗਡਕਰੀ ਨੇ ਅਪਣੇ ਸੰਖੇਪ ਸੰਬੋਧਨ ਵਿਚ ਕਿਹਾ ਕਿ ਪੰਜਾਬ ਵਿਚ ਭਾਰਤ ਸਰਕਾਰ ਵਲੋਂ ਸੜਕੀ ਮਾਰਗਾਂ ਦੇ ਪ੍ਰਾਜੈਕਟਾਂ 'ਤੇ ਇਕ ਲੱਖ ਕਰੋੜ ਰੁਪਏ ਖ਼ਰਚ ਕਰ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਦਿੱਲੀ ਤੋਂ ਅੰਮ੍ਰਿਤਸਰ ਤਕ 6 ਮਾਰਗੀ ਸੜਕਾਂ ਨੂੰ ਸ੍ਰੀ ਅੰਮ੍ਰਿਤਸਰ ਤਕ ਜਲਦੀ ਵਧਾਇਆ ਜਾਵੇਗ। ਇਸ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ਼੍ਰੀ ਵਿਜੇਇੰਦਰ ਸਿੰਗਲਾ ਨੇ ਕੇਂਦਰੀ ਮੰਤਰੀ ਸ਼੍ਰੀ ਨਿਤਿਨ ਗਡਕਰੀ ਦਾ ਉਕਤ ਸੜਕ ਦਾ ਨੀਂਹ ਪੱਥਰ ਰੱਖਣ 'ਤੇ ਧਨਵਾਦ ਕੀਤਾ ਹੈ। ਸਿੰਗਲਾ ਨੇ ਕੇਂਦਰੀ ਮੰਤਰੀ ਤੋਂ ਇਹ ਵੀ ਮੰਗ ਕੀਤੀ ਹੈ ਕਿ ਜਲੰਧਰ ਤੋਂ ਪਾਣੀਪਤ ਤਕ ਨੈਸ਼ਨਲ ਹਾਈਵੇ ਦੇ ਅਧੂਰੇ ਪਏ ਕੰਮ ਨੂੰ ਤੁਰਤ ਮੁਕੰਮਲ ਕਰਾਇਆ ਜਾਵੇ।