ਜੇਲ੍ਹ ਤੋਂ ਨੌਦੀਪ ਕੌਰ ਹੋਈ ਰਿਹਾਅ, ਮਨਜਿੰਦਰ ਸਿੰਘ ਸਿਰਸਾ ਨੇ ਸਿਰੋਪਾਓ ਦੇ ਕੇ ਕੀਤਾ ਸਨਮਾਨਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਰਿਆਣਾ ਪੁਲਿਸ ਵੱਲੋਂ ਗ੍ਰਿਫ਼ਤਾਰ ਪੰਜਾਬ ਦੀ ਮੁਕਤਸਰ ਨਿਵਾਸੀ ਨੌਦੀਪ ਕੌਰ ਨੂੰ ਕਰਨਾਲ...

Manjinder Singh Sirsa

ਚੰਡੀਗੜ੍ਹ: ਹਰਿਆਣਾ ਪੁਲਿਸ ਵੱਲੋਂ ਗ੍ਰਿਫ਼ਤਾਰ ਪੰਜਾਬ ਦੀ ਮੁਕਤਸਰ ਨਿਵਾਸੀ ਨੌਦੀਪ ਕੌਰ ਨੂੰ ਕਰਨਾਲ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਰਿਹਾਅ ਹੋਣ ਉਪਰੰਤ ਬਾਹਰ ਆਈ ਨੌਦੀਪ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ ਹੈ। ਇਸ ਸਮੇਂ ਪੰਜਾਬ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਇਸ ਸਮੇਂ ਮਨਜਿੰਦਰ ਸਿਰਸਾ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉਤੇ ਲਿਖਿਆ ਕਿ, “ਅੰਦੋਲਨਕਾਰੀ ਨੌਦੀਪ ਕੌਰ ਨੂੰ ਅੱਜ ਕਰਨਾਲ ਜੇਲ੍ਹ ਤੋਂ ਮਿਲੀ ਰਿਹਾਈ, ਇਕ ਵਾਰ ਫਿਰ ਸਚਾਈ ਅਤੇ ਕਿਸਾਨਾਂ ਦੇ ਹੱਕ ਦੀ ਜਿੱਤੀ ਹੋਈ ਹੈ, ਕਿਰਤੀ ਹੱਕਾਂ ਦੀ ਲੜਾਈ ਲੜਨ ਵਾਲੀ ਸਾਡੀ ਧੀ ਨੌਦੀਪ ਕੌਰ ਨੂੰ ਜੇਲ੍ਹ ਤੋਂ ਰਿਹਾਅ ਹੋਣ ‘ਤੇ ਖੁਸ਼ੀ ਹੋ ਰਹੀ ਹੈ।”

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨੌਦੀਪ ਨੂੰ ਜਮਾਨਤ ਦੇ ਦਿੱਤੀ ਸੀ। ਨਾਲ ਹੀ ਹਾਈ ਕੋਰਟ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਨੌਦੀਪ ਕੌਰ ਭਵਿੱਖ ਵਿਚ ਅਜਿਹੀ ਕਿਸੇ ਗੈਰਕਾਨੂੰਨੀ ਕਾਰਵਾਈ ਵਿਚ ਸ਼ਾਮਲ ਨਹੀਂ ਹੋਵੇਗੀ। ਨੌਦੀਪ ਕੌਰ ਨੂੰ ਹਰਿਆਣਾ ਪੁਲਿਸ ਵੱਲੋਂ 12 ਜਨਵਰੀ ਨੂੰ ਸੋਨੀਪਤ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।