ਖੇਤੀ ਕਾਨੂੰਨ ਬਣਾਉਣ ਤੋਂ ਬਾਅਦ ਹੁਣ ਸੋਸ਼ਲ ਮੀਡੀਆ ਦੀ ਵਾਰੀ: ਭਗਵੰਤ ਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ਦੇ ਸਾਂਸਦ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕੀਤੀ ਹੈ...

Bhagwant Maan

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸਾਂਸਦ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ, “ਹੁਣ ਸੋਸ਼ਲ ਮੀਡੀਆ ਦੀ ਵਾਰੀ ਹੈ।” ਜ਼ਿਕਰਯੋਗ ਹੈ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਹਾਲ ਹੀ ‘ਚ ਬਣਾਏ ਗਏ ਖੇਤੀ ਦੇ ਤਿੰਨ ਕਾਨੂੰਨਾਂ ਦੇ ਖਿਲਾਫ਼ ਦੇਸ਼ ਦੇ ਲੱਖਾਂ ਕਿਸਾਨ ਦਿੱਲੀ ਦੀਆਂ ਬਰੂਹਾਂ ‘ਤੇ ਦਿਨ-ਰਾਤ ਡਟੇ ਹੋਏ ਹਨ।

ਇਸਤੋਂ ਬਾਅਦ ਹੁਣ ਕੇਂਦਰ ਸਰਕਾਰ ਦੇਸ਼ ਵਿਚ ਡਿਜੀਟਲ ਸਮੱਗਰੀ ਨੂੰ ਨਿਯਮਿਤ ਕਰਨ ਵਾਲਾ ਕਾਨੂੰਨ ਜਲਦ ਲਿਆ ਰਹੀ ਹੈ। ਇਹ ਕਾਨੂੰਨ ਅਗਲੇ ਤਿੰਨ ਮਹੀਨੇ ਵਿਚ ਲਾਗੂ ਹੋ ਜਾਵੇਗਾ। ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਇਸਦਾ ਐਲਾਨ ਕੀਤਾ ਹੈ। ਪ੍ਰਸਾਦ ਅਤੇ ਪ੍ਰਕਾਸ਼ ਜਾਵੜੇਕਰ ਨੇ ਇਕ ਪ੍ਰੈਸ ਕਾਂਨਫਰੰਸ ਵਿਚ ਕਿਹਾ ਕਿ ਸੋਸ਼ਲ ਮੀਡੀਆ ਕੰਪਨੀਆਂ ਦੇ ਲਈ ਪ੍ਰਾਪਰ ਮੈਕੇਨਿਜ਼ਮ ਹੋਣਾ ਚਾਹੀਦਾ ਹੈ।

ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਸੋਸ਼ਲ ਮੀਡੀਆ ਭਾਰਤ ਵਿਚ ਬਿਜਨਸ ਕਰਨ, ਪਰ ਡਬਲ ਸਟੈਂਡਰਡ ਨਹੀਂ ਚੱਲੇਗਾ। ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਕਿਹਾ ਕਿ ਇਕ ਗਾਇਡ ਲਾਈਨ ਬਣਾਓ ਫੇਕ ਨਿਊਜ਼ ਅਤੇ ਸੋਸ਼ਲ ਮੀਡੀਆ ਨੂੰ ਲੈ ਕੇ ਸੰਸਦ ਵਿਚ ਵੀ ਇਸਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਗਈ ਹੈ। ਸੋਸ਼ਲ ਮੀਡੀਆ ਨੂੰ ਲੈ ਕੇ ਸ਼ਿਕਾਇਤ ਆਉਂਦੀ ਸੀ। ਗਲਤ ਤਸਵੀਰ ਦਿਖਾਈ ਜਾ ਰਹੀ ਹੈ।

ਸੋਸ਼ਲ ਮੀਡੀਆ ਉਤੇ ਬਹੁਤ ਕੁਝ ਆ ਰਿਹਾ ਸੀ। ਦੱਸ ਦਈਏ ਕਿ ਮਾਨ ਦਾ ਇਹ ਟਵੀਟ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਨਵੇਂ ਕਾਨੂੰਨਾਂ ਦੇ ਚਲਦਿਆਂ ਕੀਤਾ ਗਿਆ ਹੈ।