ਭੇਦਭਰੇ ਹਾਲਾਤਾਂ ਵਿਚ ਗੱਡੀ ਚੋਂ ਨੌਜਵਾਨ ਦੀ ਮਿਲੀ ਲਾਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੋਸਟ ਮਾਰਟਮ ਤੋਂ ਬਾਅਦ ਸੱਚ ਆਵੇਗਾ ਸਾਹਮਣੇ: ਜਾਂਚ ਅਧਿਕਾਰੀ

PHOTO

 

ਬਰਨਾਲਾ :  ਸ਼ਹਿਰ ਦੀ ਸ਼ਿਵ ਵਾਟਿਕਾ ਕਲੋਨੀ ਵਿੱਚ ਇੱਕ ਨੌਜਵਾਨ ਦੀ ਕਾਰ ਵਿੱਚੋਂ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ।  ਇਸੇ ਕਲੋਨੀ ਦੇ ਵਸਨੀਕ ਅਤੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਦੇਖਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ |

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲੋਨੀ ਨਿਵਾਸੀ ਰਾਜੀਵ ਗੋਇਲ ਅਤੇ ਯਸ਼ਪਾਲ ਨੇ ਕਿਹਾ ਕਿ ਇਹ ਨੌਜਵਾਨ ਬੀਤੀ ਰਾਤ ਵੀ ਕਰੀਬ 8:00 ਵਜੇ ਕਾਲੋਨੀ ਵਿੱਚ ਬਹੁਤ ਤੇਜ਼ ਗੱਡੀ ਚਲਾ ਰਿਹਾ ਸੀ, ਉਸ ਨੇ ਦੱਸਿਆ ਕਿ ਦੇਰ ਰਾਤ ਉਸ ਨੇ ਕਾਲੋਨੀ ਵਿੱਚ ਖੜ੍ਹੀ ਕਾਰ ਦੇਖੀ ਅਤੇ ਅੱਜ ਸਵੇਰੇ ਜਦੋਂ ਕਾਰ ਦੇਖੀ ਤਾਂ ਨੌਜਵਾਨ ਨੂੰ ਉਲਟੀਆਂ ਆ ਚੁੱਕੀਆਂ ਸਨ ਅਤੇ ਨੌਜਵਾਨ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਸ ਨੇ ਪੁਲਿਸ ਨੂੰ ਸੂਚਨਾ ਦਿੱਤੀ।

ਇਸ ਮਾਮਲੇ ਸਬੰਧੀ ਥਾਣਾ ਬੱਸ ਸਟੈਂਡ ਦੇ ਇੰਚਾਰਜ ਚਰਨਜੀਤ ਸਿੰਘ ਨੇ ਦੱਸਿਆ ਕਿ ਕਾਲੋਨੀ ਵਾਸੀਆਂ ਵੱਲੋਂ ਪੁਲੀਸ ਨੂੰ ਸੂਚਨਾ ਦਿੱਤੀ ਗਈ ਸੀ ਕਿ ਕਲੋਨੀ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਕਾਰ ਦੀ ਤਲਾਸ਼ੀ ਲਈ। ਇਕ ਆਧਾਰ ਕਾਰਡ ਅਤੇ ਕੱਪੜੇ ਮਿਲੇ ਹਨ, ਜਿਸ ਦੇ ਆਧਾਰ 'ਤੇ ਪਤਾ ਲੱਗਾ ਹੈ ਕਿ ਮ੍ਰਿਤਕ ਨੌਜਵਾਨ ਦਾ ਨਾਂ ਗੁਰਜੀਤ ਸਿੰਘ ਹੈ, ਜੋ ਕਿ ਜ਼ਿਲਾ ਸੰਗਰੂਰ ਦਾ ਰਹਿਣ ਵਾਲਾ ਹੈ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲ ਕੇਸ : ਬ੍ਰਿਟਿਸ਼ ਸੰਸਦ ਮੈਂਬਰ ਤਨਮਨਜੀਤ ਢੇਸੀ ਨੇ ਯੂਕੇ ਸਰਕਾਰ ਨੂੰ ਮਦਦ ਕਰਨ ਦੀ ਕੀਤੀ ਅਪੀਲ

ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਨੂੰ ਕਾਰ 'ਚ ਉਲਟੀਆਂ ਆ ਗਈਆਂ ਸਨ ਅਤੇ ਮ੍ਰਿਤਕ ਨੌਜਵਾਨ ਦੀ ਕਾਰ ਸੜਕ ਦੇ ਵਿਚਕਾਰ ਖੜ੍ਹੀ ਸੀ ਅਤੇ ਜਾਪਦਾ ਹੈ ਕਿ ਮ੍ਰਿਤਕ ਨੌਜਵਾਨ ਦੀ ਮੌਤ ਹਾਰਟ ਅਟੈਕ ਕਾਰਨ ਹੋਈ ਹੈ। ਇਸ ਦੇ ਨਾਲ ਹੀ ਮ੍ਰਿਤਕ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿਚ ਉਹ ਕਿਸੇ ਸੋਨੀ ਨਾਂਅ ਦੀ ਔਰਤ ਦਾ ਨਾਂਅ ਲੈ ਕੇ ਕਹਿ ਰਿਹਾ ਹੈ ਕਿ ਉਹ ਉਸ ਤੋਂ ਬਹੁਤ ਦੁਖੀ ਹੈ। ਉਹ ਮੇਰੇ ਨਾਲ ਕੁੱਟਮਾਰ ਕਰਦੀ ਹੈ ਤੇ ਆਪਣੇ ਭਰਾਵਾਂ ਤੋਂ ਵੀ ਮੈਨੂੰ ਕੁਟਵਾਉਂਦੀ ਹੈ। ਗੱਡੀ ਵਿਚ ਲਾਸ਼ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ

ਇਹ ਖ਼ਬਰ ਵੀ ਪੜ੍ਹੋ : ਚੀਨ ਦਾ ਐਂਟ ਗਰੁੱਪ Paytm 'ਚ ਆਪਣੀ ਕੁਝ ਹਿੱਸੇਦਾਰੀ ਵੇਚਣਾ ਚਾਹੁੰਦਾ ਹੈ 

ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਭੇਜ ਦਿੱਤਾ ਗਿਆ ਹੈ, ਜਦਕਿ ਉਨ੍ਹਾਂ ਦੱਸਿਆ ਕਿ ਅਸਲੀਅਤ ਦਾ ਪਤਾ ਲੱਗ ਜਾਵੇਗਾ| ਪੋਸਟਮਾਰਟਮ ਦੀ ਰਿਪੋਰਟ ਤੋਂ ਪਤਾ ਲੱਗੇਗਾ ਕਿ ਨੌਜਵਾਨ ਦੀ ਮੌਤ ਕਿਵੇਂ ਹੋਈ?