Majitha Accident News : ਮਜੀਠਾ 'ਚ ਦਰੱਖ਼ਤ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, 2 ਦੋਸਤਾਂ ਦੀ ਮੌਕੇ 'ਤੇ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Majitha Accident News : ਇਕ ਨੌਜਵਾਨ ਗੰਭੀਰ ਜ਼ਖ਼ਮੀ

Majitha Accident News

ਮਜੀਠਾ 'ਚ ਬੀਤੀ ਦੇਰ ਇਕ ਭਿਆਨਕ ਹਾਦਸਾ ਵਾਪਰਿਆ ਹੈ। ਇਥੇ ਤੇਜ਼ ਰਫ਼ਤਾਰ ਆਲਟੋ ਕਾਰ ਹਾਦਸਾਗ੍ਰਸਤ ਹੋ ਗਈ। ਕਾਰ ਵਿਚ ਸਵਾਰ ਤਿੰਨ ਨੌਜਵਾਨਾਂ ’ਚੋਂ ਦੋ ਦੀ ਮੌਕੇ ’ਤੇ ਮੌਤ ਤੇ ਇਕ ਦੇ ਗੰਭੀਰ ਜ਼ਖ਼ਮੀ ਹੋ ਗਿਆ।

ਜਾਣਕਾਰੀ ਅਨੁਸਾਰ ਰਾਜਨ ਭੱਟੀ ਪੁੱਤਰ ਡੈਨੀਅਲ ਮਜੀਹ ਵਾਸੀ ਵਡਾਲਾ ਜੋ ਓਮ ਪ੍ਰਕਾਸ ਹਸਪਤਾਲ ਵਿਚ ਡਿਊਟੀ ਕਰਦਾ ਸੀ, ਦੂਜਾ ਬਲਜਿੰਦਰ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਫ਼ਤਿਹਗੜ੍ਹ ਚੂੜੀਆਂ ਕਿਸੇ ਫ਼ੈਕਟਰੀ ’ਚ ਲੱਗਾ ਸੀ ਅਤੇ ਤੀਜਾ ਨੌਜਵਾਨ ਨਿਸ਼ਾਨ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਭਾਲੋਵਾਲੀ ਵੀ ਅੰਮ੍ਰਿਤਸਰ ਵਿਖੇ ਕੰਮ ਕਰਦਾ ਸੀ।

ਜ਼ਿਕਰਯੋਗ ਹੈ ਕਿ ਉਕਤ ਤਿੰਨੇ ਦੋਸਤ ਬੀਤੀ ਦੇਰ ਰਾਤ ਅੰਮ੍ਰਿਤਸਰ ਤੋਂ ਆਪਣੇ ਘਰ ਵਾਪਸ ਆ ਰਹੇ ਸਨ। ਜਦੋਂ ਇਹ ਪਿੰਡ ਹਮਾਯਾ ਮੋੜ ’ਤੇ ਪਹੁੰਚੇ ਤਾਂ ਇਨ੍ਹਾਂ ਦੀ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਇਕ ਦਰੱਖ਼ਤ ਵਿਚ ਜਾ ਵੱਜੀ, ਜਿਸ ’ਤੇ ਇਨ੍ਹਾਂ ਤਿੰਨਾਂ ਵਿਚੋਂ ਰਾਜਨ ਭੱਟੀ ਤੇ ਬਲਜਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਤੀਜਾ ਨੌਜਵਾਨ ਨਿਸ਼ਾਨ ਸਿੰਘ ਵਾਸੀ ਭਾਲੋਵਾਲੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।