ਸੰਗਰੂਰ ਦਾ ਫ਼ੌਜੀ ਗੁਰਪ੍ਰੀਤ ਸਿੰਘ ਮਨੀਪੁਰ 'ਚ ਸ਼ਹੀਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਿਛਲੇ 21 ਸਾਲਾਂ ਤੋਂ ਭਾਰਤੀ ਫ਼ੌਜ ਵਿੱਚ ਨਿਭਾ ਰਹੇ ਸਨ ਸੇਵਾ

Sangrur soldier Gurpreet Singh martyred in Manipur

ਸੰਗਰੂਰ ਦੇ ਪਿੰਡ ਮਹਿਲਾਂ ਦਾ ਇਕ ਫ਼ੌਜੀ ਡਿਊਟੀ ਦੌਰਾਨ ਮਨੀਪੁਰ ਵਿਚ ਸ਼ਹੀਦ ਹੋ ਗਿਆ। ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਮਨੀਪੁਰ 'ਚ ਦੇਸ਼ ਵਿਰੋਧੀ ਅਨਸਰਾਂ ਨਾਲ ਗੋਲੀਬਾਰੀ ਦੌਰਾਨ ਸ਼ਹੀਦ ਹੋ ਗਏ। ਉਹ ਪਿਛਲੇ 21 ਸਾਲਾਂ ਤੋਂ ਭਾਰਤੀ ਫ਼ੌਜ ਵਿਚ ਸੇਵਾਵਾਂ ਨਿਭਾਅ ਰਹੇ ਸਨ ਅਤੇ ਡਿਊਟੀ ਦੌਰਾਨ ਬਹਾਦਰੀ ਨਾਲ ਮੁਕਾਬਲਾ ਕਰਦਿਆਂ ਦੇਸ਼ ਉਤੋਂ ਆਪਣੀ ਜਾਨ ਕੁਰਬਾਨ ਕਰ ਗਏ।

ਸ਼ਹੀਦ ਗੁਰਪ੍ਰੀਤ ਸਿੰਘ ਆਪਣੇ ਪਿੱਛੇ ਪਤਨੀ, ਇਕ ਪੁੱਤਰ ਅਤੇ ਇਕ ਧੀ ਛੱਡ ਗਏ। ਪੁੱਤ ਦੀ ਸ਼ਹਾਦਤ ਦੀ ਖ਼ਬਰ ਮਿਲਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਅਤੇ ਇਲਾਕੇ ਦੇ ਲੋਕ ਵੱਡੀ ਗਿਣਤੀ ਵਿਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚ ਰਹੇ ਹਨ।