ਗਿਆਨੀ ਰਘਬੀਰ ਸਿੰਘ ਖ਼ਿਲਾਫ਼ SGPC ਦੀ ਵੱਡੀ ਕਾਰਵਾਈ, ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖ਼ਤਮ ਕੀਤੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹੈੱਡ ਗ੍ਰੰਥੀ ਦੇ ਅਹੁਦੇ ਤੋਂ ਹਟਾਇਆ

SGPC takes major action against Giani Raghbir Singh, terminates Giani Raghbir Singh's services

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਦੇ ਬਿਆਨਾਂ ਅਤੇ ਕਾਰਵਾਈਆਂ ਕਾਰਨ SGPC ਦੀ ਬਦਨਾਮੀ ਹੋਈ ਹੈ। ਇਸ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤੀਆਂ ਗਈਆਂ ਹਨ। ਇਹ ਫ਼ੈਸਲਾ ਧਾਰਮਿਕ ਮੰਡਲਾਂ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। SGPC ਦੇ ਅੰਦਰੂਨੀ ਸਰੋਤਾਂ ਮੁਤਾਬਕ, ਇਹ ਕਾਰਵਾਈ ਸੰਸਥਾ ਦੀ ਮਰਿਆਦਾ ਬਚਾਉਣ ਲਈ ਕੀਤੀ ਗਈ ਹੈ। 

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗਿਆਨੀ ਰਘਬੀਰ ਸਿੰਘ ਨੂੰ 72 ਘੰਟਿਆਂ ਦਾ ਸਮਾਂ ਦਿੱਤਾ ਗਿਆ ਸੀ, ਤਾਂ ਜੋ ਉਹ ਆਪਣੇ ਦਾਅਵਿਆਂ ਜਾਂ ਬਿਆਨਾਂ ਸਬੰਧੀ ਸਬੂਤ ਪੇਸ਼ ਕਰ ਸਕਣ। ਪਰ ਨਿਰਧਾਰਿਤ ਸਮੇਂ ਅੰਦਰ ਕੋਈ ਪੱਕਾ ਸਬੂਤ ਨਾ ਦਿੱਤੇ ਜਾਣ ਕਾਰਨ ਇਹ ਫ਼ੈਸਲਾ ਲੈਣਾ ਪਿਆ। ਉਨ੍ਹਾਂ ਇਹ ਵੀ ਕਿਹਾ ਕਿ ਗਿਆਨੀ ਰਘਬੀਰ ਸਿੰਘ ਦੀਆਂ ਕਾਰਵਾਈਆਂ ਨਾਲ ਸੰਸਥਾ ਦੀ ਛਵੀ ਨੂੰ ਨੁਕਸਾਨ ਪਹੁੰਚਿਆ ਹੈ। ਜਾਣਕਾਰੀ ਮੁਤਾਬਕ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਇੱਕ ਵਿਸ਼ੇਸ਼ ਜਾਂਚ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ, ਜੋ ਸਾਰੇ ਮਾਮਲੇ ਦੀ ਵਿਸਥਾਰ ਨਾਲ ਜਾਂਚ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਮੁਤਾਬਕ ਕਮੇਟੀ ਆਪਣੀ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਰਵਾਈ ਦੀ ਸਿਫ਼ਾਰਸ਼ ਕਰੇਗੀ।