ਛੇੜਛਾੜ ਮਾਮਲਾ: ਵਿਕਾਸ ਬਰਾਲਾ ਤੇ ਆਸ਼ੀਸ਼ ਦੋ ਦਿਨਾ ਪੁਲਿਸ ਰੀਮਾਂਡ 'ਤੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੰਡੀਗੜ੍ਹ 'ਚ ਆਈ.ਏ.ਐਸ. ਅਧਿਕਾਰੀ ਦੀ ਧੀ ਨਾਲ ਛੇੜਛਾੜ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਵਿਕਾਸ ਬਰਾਲਾ ਅਤੇ ਅਸ਼ੀਸ਼ ਕੁਮਾਰ ਨੂੰ ਅੱਜ ਚੰਡੀਗੜ੍ਹ ਅਦਾਲਤ ਵਿਚ ਪੇਸ਼ ਕੀਤਾ..

Vikas Barala

ਚੰਡੀਗੜ੍ਹ, 10 ਅਗੱਸਤ (ਅੰਕੁਰ): ਚੰਡੀਗੜ੍ਹ 'ਚ ਆਈ.ਏ.ਐਸ. ਅਧਿਕਾਰੀ ਦੀ ਧੀ ਨਾਲ ਛੇੜਛਾੜ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਵਿਕਾਸ ਬਰਾਲਾ ਅਤੇ ਅਸ਼ੀਸ਼ ਕੁਮਾਰ ਨੂੰ ਅੱਜ ਚੰਡੀਗੜ੍ਹ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਦੋਹਾਂ ਨੂੰ 2 ਦਿਨਾਂ ਦੇ ਪੁਲਿਸ ਰੀਮਾਂਡ 'ਤੇ ਭੇਜ ਦਿਤਾ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਦੇ ਭਾਜਪਾ ਪ੍ਰਦੇਸ਼ ਪ੍ਰਧਾਨ ਸੁਭਾਸ਼ ਬਰਾਲਾ ਦੇ ਬੇਟੇ ਵਿਕਾਸ ਅਤੇ ਉਸ ਦੇ ਦੋਸਤ ਆਸ਼ੀਸ਼ ਨੂੰ ਚੰਡੀਗੜ੍ਹ ਪੁਲਿਸ ਨੇ ਬੁਧਵਾਰ ਨੂੰ ਦੁਬਾਰਾ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਦੋਹਾਂ ਵਿਰੁਧ ਪੀੜਤ ਕੁੜੀ ਨੂੰ ਅਗ਼ਵਾ ਦੀ ਕੋਸ਼ਿਸ਼ ਦੀਆਂ ਧਾਰਾਵਾਂ ਜੋੜੀਆਂ ਗਈਆਂ, ਜੋ ਗ਼ੈਰ-ਜ਼ਮਾਨਤੀ ਹਨ। ਅੱਜ ਦੋਹਾਂ ਮੁਲਜ਼ਮਾਂ ਨੂੰ ਸਖ਼ਤ ਪੁਲਿਸ ਸੁਰੱਖਿਆ ਵਿਚ ਲੈ ਕੇ ਸੈਕਟਰ-26 ਦੇ ਪੁਲਿਸ ਥਾਣੇ ਤੋਂ ਲੈ ਕੇ ਆਈ ਸੀ। 
ਜਾਣਕਾਰੀ ਮੁਤਾਬਕ ਚੰਡੀਗੜ੍ਹ ਪੁਲਿਸ ਨੇ ਵਿਕਾਸ ਬਰਾਲਾ ਅਤੇ ਉਸ ਦੇ ਦੋਸਤ ਅਸ਼ੀਸ਼ ਕੁਮਾਰ ਤੋਂ ਪੁਛਗਿਛ ਕੀਤੀ ਗਈ। ਪੁਲਿਸ ਪੁਛਗਿਛ ਵਿਚ ਵਿਕਾਸ ਬਰਾਲਾ ਅਤੇ ਆਸ਼ੀਸ਼ ਨੇ ਵਰਣਿਕਾ ਨੂੰ ਅਗ਼ਵਾ ਦੀ ਕੋਸ਼ਿਸ਼ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਦੋਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਕੁੜੀ ਦੇ ਅਗ਼ਵਾ ਕਰਨ ਦਾ ਕੋਈ ਮਕਸਦ ਨਹੀਂ ਸੀ। ਉਨ੍ਹਾਂ ਕਿਹਾ ਕਿ ਉਹ ਤਾਂ ਵਰਣਿਕਾ ਕੁੰਡੂ ਨੂੰ ਜਾਣਦੇ ਨਹੀਂ ਸਨ। ਉਹ ਦੋਨੋਂ ਵੀ ਗੱਡੀ ਲੈ ਕੇ ਉਸੇ ਰੂਟ 'ਤੇ ਜਾ ਰਹੇ ਸਨ ।