ਖ਼ੁਦਕੁਸ਼ੀ ਕਰ ਚੁਕੇ ਕਿਸਾਨਾਂ ਦੇ ਪੀੜਤ ਪਰਵਾਰਾਂ ਦੀ ਮਦਦ ਕਰਾਂਗੇ : ਖਹਿਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਪਿਛਲੀ ਅਕਾਲੀ-ਭਾਜਪਾ ਸਰਕਾਰ ਵਾਂਗ ਲਗਾਤਾਰ ਵੱਧਦੀਆਂ ਕਿਸਾਨੀ...

Khaira

 

ਮਹਿਲ ਕਲਾਂ, 12 ਅਗੱਸਤ (ਗੁਰਮੁਖ ਸਿੰਘ ਹਮੀਦੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਪਿਛਲੀ ਅਕਾਲੀ-ਭਾਜਪਾ ਸਰਕਾਰ ਵਾਂਗ ਲਗਾਤਾਰ ਵੱਧਦੀਆਂ ਕਿਸਾਨੀ ਖ਼ੁਦਕੁਸ਼ੀਆਂ ਨੂੰ ਵੇਖਦਿਆਂ ਅਸੀਂ ਆਮ ਆਦਮੀ ਪਾਰਟੀ ਦੀ ਸਰਕਾਰ ਨਾ ਹੋਣ ਦੇ ਬਾਵਜੂਦ ਵੀ ਐਨ.ਆਰ.ਆਈ ਭਰਾਵਾਂ ਦੇ ਸਹਿਯੋਗ ਨਾਲ ਖ਼ੁਦਕੁਸ਼ੀ ਕਰ ਚੁਕੇ ਪੀੜਤ ਕਿਸਾਨਾਂ ਦੇ ਪਰਵਾਰਾਂ ਨੂੰ ਆਰਥਕ ਮਦਦ ਦੇਣ ਦਾ ਪ੍ਰੋਗਰਾਮ ਉਲੀਕਿਆ ਹੈ। ਇਹ ਵਿਚਾਰ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਪਾਰਟੀ ਦੇ ਆਗੂ ਪ੍ਰਗਟ ਸਿੰਘ ਮਹਿਲ ਖ਼ੁਰਦ ਦੇ ਨਿਵਾਸ ਸਥਾਨ 'ਤੇ ਪ੍ਰੈਸ ਕਾਨਫ਼ਰੰਸ ਦੌਰਾਨ  ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਸਿਰ 1 ਲੱਖ ਕਰੋੜ ਦਾ ਕਰਜ਼ਾ ਹੈ, 15 ਹਜ਼ਾਰ ਕਰੋੜ ਮੁਆਫ਼ ਕਰਨ ਦੇ ਐਲਾਨ ਕੀਤੇ ਜਾ ਰਹੇ ਹਨ ਕੀ ਇਹ ਕਿਸਾਨਾਂ ਨਾਲ ਧੋਖਾ ਨਹੀਂ ਕੀਤਾ ਜਾ ਰਿਹਾ? ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਵਲੋਂ ਮਾਨਸਾ ਜ਼ਿਲ੍ਹੇ ਅੰਦਰ ਚਿੱਟੇ ਮੱਛਰ ਨਾਲ ਨਰਮਾ ਕਪਾਹ ਦੀਆਂ ਫ਼ਸਲਾਂ ਸਬੰਧੀ ਕੀਤੇ ਦੌਰੇ ਨੂੰ ਇਕ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਵਲੋਂ ਜਿਹੜੇ ਪੀੜਤ ਸੀ ਉਨ੍ਹਾਂ ਕਿਸਾਨਾਂ ਨੂੰ ਮਿਲਣ ਦੀ ਲੋੜ ਹੀ ਸਮਝੀ ਸਿਰਫ਼ ਅਫ਼ਸਰਸ਼ਾਹੀ ਨੂੰ ਮਿਲ ਕੇ ਖ਼ਾਨਾਪੂਰਤੀ ਕੀਤੀ ਗਈ ਹੈ।