ਨਸ਼ਾ ਤਸਕਰੀ ਮਾਮਲੇ ‘ਚ ਖਹਿਰਾ ਨੂੰ ਮਿਲੀ ਸੁਪਰੀਮ ਕੋਰਟ ਤੋਂ ਰਾਹਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬੀ ਏਕਤਾ ਪਾਰਟੀ ਬਣਾਉਣ ਵਾਲੇ ਸੁਖਪਾਲ ਖਹਿਰਾ ਦੀ ਪਟੀਸ਼ਨ ਉੱਤੇ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ...

Sukhpal Khaira

ਚੰਡੀਗੜ੍ਹ : ਡਰੱਗ ਤਸਕਰਾਂ ਨਾਲ ਕਥਿਤ ਸਬੰਧਾਂ ਦੇ ਮਾਮਲੇ ਵਿਚ ‘ਪੰਜਾਬੀ ਏਕਤਾ ਪਾਰਟੀ ਬਣਾਉਣ ਵਾਲੇ ਸੁਖਪਾਲ ਖਹਿਰਾ ਦੀ ਪਟੀਸ਼ਨ ਉੱਤੇ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਸਲ ਵਿਚ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਵਿਚ ਸੁਖਪਾਲ ਖਹਿਰਾ ਵਿਰੁੱਧ ਫ਼ਾਜ਼ਿਲਕਾ ਅਦਾਲਤ ਨੇ ਸੰਮਨ ਜਾਰੀ ਕੀਤਾ ਸਨ।

ਸੰਮਨ ਜਾਰੀ ਹੋਣ ਤੋਂ ਬਾਅਦ ਸੁਖਪਾਲ ਖਹਿਰਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਇਸ ਉਤੇ ਰੋਕ ਲਾਉਣ ਦੀ ਮੰਗ ਕੀਤੀ ਸੀ ਪਰ ਹਾਈਕੋਰਟ ਨੇ ਖਹਿਰਾ ਨੂੰ ਵੱਡਾ ਝਟਕਾ ਦਿੰਦੇ ਹੋਏ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ।

ਇਸ ਤੋਂ ਬਾਅਦ ਸੁਖਪਾਲ ਖਹਿਰਾ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਹਾਈਕੋਰਟ ਦੇ ਫ਼ੈਸਲੇ ਨੂੰ ਚਣੌਤੀ ਦਿੱਤੀ ਸੀ ਅਤੇ ਫ਼ਾਜ਼ਿਲਕਾ ਅਦਾਲਤ ਵੱਲੋਂ ਜਾਰੀ ਸੰਮਨ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਹੁਣ ਸੁਪਰੀਮ ਕੋਰਟ ਤੈਅ ਕਰੇਗਾ ਕਿ ਫਾਜ਼ਿਲਕਾ ਅਦਾਲਤ ਵੱਲੋਂ ਜਾਰੀ ਸੰਮਨ ਨੂੰ ਰੱਦ ਕੀਤਾ ਜਾਣਾ ਚਾਹੀਦੈ ਜਾਂ ਨਹੀਂ।