LockDown : ਸ੍ਰੀ ਦਰਬਾਰ ਸਾਹਿਬ ‘ਚ ਰੁੱਕੇ ਸ਼ਰਧਾਲੂਆਂ ਨੂੰ 5 ਬੱਸਾਂ ‘ਚ ਕੀਤਾ ਘਰ ਲਈ ਰਵਾਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੇਂਦਰ ਸਰਕਾਰ ਦੇ ਵੱਲੋਂ 24 ਮਾਰਚ ਤੋਂ ਅਗਲੇ 21 ਦਿਨਾਂ ਦੇ ਲਈ ਸਾਰੇ ਦੇਸ਼ ਵਿਚ ਲੌਕਡਾਊਨ ਕਰ ਦਿੱਤਾ ਗਿਆ ਹੈ

lockdown

ਅੰਮ੍ਰਿਤਸਰ : ਭਾਰਤ ਵਿਚ ਵੱਧ ਰਹੇ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਦੇਖਦਿਆਂ ਕੇਂਦਰ ਸਰਕਾਰ ਦੇ ਵੱਲੋਂ 24 ਮਾਰਚ ਤੋਂ ਅਗਲੇ 21 ਦਿਨਾਂ ਦੇ ਲਈ ਸਾਰੇ ਦੇਸ਼ ਵਿਚ ਲੌਕਡਾਊਨ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਆਵਾਜਾਈ ਬੰਦ ਹੋ ਗਈ ਹੈ ਅਤੇ ਜਿਹੜੇ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਆਏ ਸਨ ਉਨ੍ਹਾਂ ਕੋਲ ਘਰ ਜਾਣ ਲਈ ਕੋਈ ਸਾਧਨ ਨਹੀਂ ਸੀ। ਜਿਸ ਦੀ ਜਿੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚੁੱਕੀ ਹੈ। ਜਿਸ ਦੇ ਅਨੁਸਾਰ ਕਰਫਿਊ ਮਗਰੋਂ ਮੱਥਾ ਟੇਕਣ ਆਏ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਘਰ-ਘਰ ਤੱਕ ਪਹੁੰਚਾਣ ਦੇ ਲਈ 5 ਬੱਸਾਂ ਨੂੰ ਤਿਆਰ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨੇ ਦੱਸਿਆ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੰਗਤ ਨੂੰ ਘਰ-ਘਰ ਪਹੁੰਚਾਉਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

ਇਸ ਬਾਰ ਦੱਸਦਿਆਂ ਉਨ੍ਹਾਂ ਨੇ ਕਿਹਾ ਕਿ ਕਰਫਿਊ ਦੇ ਕਾਰਨ ਸੰਗਤ ਇਥੇ ਰੁੱਕੀ ਹੋਈ ਸੀ ਕਿਉਂਕਿ ਕਰਫਿਊ ਦੇ ਕਾਰਨ ਸਾਰੀ ਅਵਾਜਾਈ ਬੰਦ ਸੀ । ਇਸ ਬਾਰੇ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਅੱਜ ਸੰਗਤ ਲਈ ਇਥੋਂ ਪੰਜ ਬੱਸਾਂ ਭੇਜੀਆਂ ਗਈਆਂ ਹਨ। ਇਨ੍ਹਾਂ ਵਿਚੋਂ 2 ਬੱਸਾਂ ਦਿੱਲੀ ਨੂੰ ਰਵਾਨਾ ਕੀਤੀਆਂ ਗਈਆਂ ਹਨ,  ਦੂਜੀਆਂ  2 ਬੱਸਾਂ ਕਰਨਾਲ ਅਤੇ ਇਕ ਬੱਸ ਰਾਜਪੁਰਾ ਦੇ ਲਈ ਰਵਾਨਾ ਕੀਤੀ ਗਈ ਹੈ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਇਸੇ ਵਿਚ ਸ਼ਰਧਾਲੂਆਂ ਨੂੰ ਸਾਵਧਾਨੀਆਂ ਵਰਤਣ ਲਈ ਵੀ ਕਿਹਾ ਗਿਆ ਹੈ। ਬੱਸਾਂ ਰਵਾਨਾ ਕਰਨ ਸਮੇਂ ਮੀਤ ਸਕੱਤਰ, ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਨਰਿੰਦਰ ਸਿੰਘ ਅਤੇ ਨਿਸ਼ਾਨ ਸਿੰਘ ਮੌਜੂਦ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।