Corona Virus : ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ‘ਚੋਂ ਰਿਹਾਅ ਕੀਤੇ ਜਾਣਗੇ 6000 ਕੈਦੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਰਤ ਵਿਚ ਕਰੋਨਾ ਵਾਇਰਸ ਦੇ ਨਾਲ ਹੁਣ ਤੱਕ 13 ਲੋਕਾਂ ਦੀ ਮੌਤ ਹੋ ਚੁੱਕੀ ਹੈ

punjab police

ਜਲੰਧਰ :  ਭਾਰਤ ਵਿਚ ਕਰੋਨਾ ਵਾਇਰਸ ਦੇ ਨਾਲ ਹੁਣ ਤੱਕ 13 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇਸ ਦੀ ਲਪੇਟ ਵਿਚ ਆਉਣ ਵਾਲੇ ਲੋਕਾਂ ਦੀ ਗਿਣਤੀ ਦਾ ਅੰਕੜਾ 649 ਤੋਂ ਵੀ ਪਾਰ ਹੋ ਚੁੱਕਾ ਹੈ। ਜਿਥੇ ਪੰਜਾਬ ਪੁਲਿਸ ਦੇ ਵੱਲੋਂ ਇਸ ਲੌਕਡਾਊਨ ਦੀ ਸਥਿਤੀ ਨੂੰ ਕੰਟਰੋਲ ਦੇ ਵਿਚ ਕਰਨ ਦੇ ਲਈ ਦਿਨ ਰਾਤ ਬੰਦੋਬਸਤ ਕੀਤੇ ਜਾ ਰਹੇ ਹਨ। ਉਥੇ ਹੀ ਇਸ ਵਾਇਰਸ  ਦੇ ਕਾਰਨ ਪੰਜਾਬ ਪੁਲਿਸ ਨੇ ਹੁਣ ਇਕ ਵੱਡਾ ਫੈਸਲਾ ਵੀ ਲਿਆ ਹੈ।

ਇਸ ਵਿਚ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਵਿਚੋਂ 6000 ਦੇ ਕਰੀਬ ਕੈਦੀਆਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਹੈ ਕਿ ਕੋਵਿਡ-19 ਮਹਾਂਮਾਰੀ ਦੇ ਚਲਦਿਆਂ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਦੇ ਵਿੱਚੋਂ ਛੋਟੇ ਜ਼ੁਰਮਾਂ ਦੇ ਵਿਚ ਕੈਦ ਕੱਟ ਰਹੇ ਕਰੀਬ 6000 ਕੈਦੀਆਂ ਨੂੰ ਉਹ ਰਿਹਾਅ ਕਰਨ ਜਾ ਰਹੇ ਹਨ।

ਦੱਸ ਦੱਈਏ ਕਿ ਇਸ ਖ਼ਤਰਨਾਕ ਵਾਇਰਸ ਦੇ ਕਾਰਨ ਹੀ ਪਹਿਲਾਂ ਭਾਰਤ ਸਰਕਾਰ ਦੇ ਵੱਲੋਂ ਜਨਤਾ ਕਰਫਿਊ ਵੀ ਲਗਾਇਆ ਗਿਆ ਸੀ ਪਰ ਉਸ ਤੋਂ ਬਾਅਦ ਭਾਰਤ ਵਿਚ ਵਧ ਰਹੇ ਇਸ ਵਾਇਰਸ ਦੇ ਪ੍ਰਭਾਵ ਨੂੰ ਦੇਖਦਿਆਂ ਹੁਣ ਕੇਂਦਰ ਸਰਕਾਰ ਦੇ ਵੱਲੋਂ 24 ਮਾਰਚ ਤੋਂ ਲੈ ਕੇ ਅਗਲੇ 21 ਦਿਨਾਂ ਦੇ ਲਈ ਪੂਰੇ ਦੇਸ਼ ਵਿਚ ਲੌਕਡਾਊਨ ਕੀਤਾ ਗਿਆ ਹੈ।

ਜਿਸ ਕਰਕੇ ਹੁਣ ਕੁਝ ਦਿਨ ਦੇ ਲਈ ਜਰੂਰੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੀਆਂ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਪ੍ਰਸ਼ਾਸਨ ਦੇ ਵੱਲੋਂ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ।   

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।