ਮੋਗਾ 'ਚ ਵੀ ਭਾਰਤ ਬੰਦ ਦਾ ਅਸਰ, ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਤੇ ਮਹਿਲਾਵਾਂ ਨੇ ਦਿੱਤਾ ਧਰਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

28 ਮਾਰਚ ਨੂੰ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਨੂੰ ਸਾੜ ਕੇ ਹੋਲਿਕਾ ਦਹਿਨ ਕੀਤਾ ਜਾਵੇਗਾ

Farmers Protest

ਮੋਗਾ (ਦਲੀਪ ਕੁਮਾਰ) - ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਲੰਬੇ ਸਮੇਂ ਤੋਂ ਕਿਸਾਨਾਂ ਵੱਲੋਂ ਸੰਘਰਸ਼ ਉਲੀਕਿਆ ਗਿਆ ਹੈ ਜਿਸ ਵਿਚ ਜੇ ਗੱਲ ਕਰੀਏ ਦਿੱਲੀ ਦੀਆਂ ਬਰੂਹਾਂ ਤੇ ਤਾਂ ਉੱਥੇ ਵੀ ਲੱਖਾਂ ਦੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਲੰਬੇ ਸਮੇਂ ਤੋਂ ਕੀਤਾ ਜਾ ਰਿਹਾ ਹੈ ਭਾਵੇਂ ਕੇਂਦਰ ਸਰਕਾਰ ਵੱਲੋਂ ਗਿਆਰਾਂ ਵਾਰ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ ਪਰ ਇਹ ਸਾਰੀਆਂ ਮੀਟਿੰਗਾਂ ਬੇਸਿੱਟਾ ਨਿਕਲੀਆਂ ਦੋ ਵਾਰ ਕਿਸਾਨਾਂ ਵੱਲੋਂ ਪਹਿਲਾਂ ਵੀ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਨੂੰ ਭਰਵਾਂ ਹੁੰਗਾਰਾ ਮਿਲਿਆ ਸੀ।

ਤੇ ਇਸ ਦੇ ਨਾਲ ਹੀ ਹੁਣ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਅੱਜ ਫਿਰ ਕਿਸਾਨ ਜੰਥੇਬੰਦੀਆਂ ਨੇ ਛੱਬੀ ਮਾਰਚ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ ਜਿਸ ਵਿਚ ਇਸ ਬੰਦ ਨੂੰ ਲੈ ਕੇ  ਦੇਸ਼ ਦਾ ਹਰ ਵਰਗ ਕਿਸਾਨਾਂ ਦੇ ਨਾਲ ਖੜ੍ਹਾ ਹੋ ਗਿਆ ਹੈ। ਸਭ ਦੀ ਇਹੀ ਮੰਗ ਹੈ ਕਿ ਖੇਤੀ ਕਾਨੂੰਨਾਂ ਨੂੰ ਜਲਦੀ ਤੋਂ ਜਲਦੀ ਰੱਦ ਕੀਤਾ ਜਾਵੇ। ਲੰਬੇ ਸਮੇਂ ਤੋਂ ਸੰਘਰਸ਼ ਦੇ ਦੌਰਾਨ ਜਿੰਨੇ ਵੀ ਤਿਓਹਾਰ ਆਏ ਹਨ ਉਹ ਸਾਰੇ ਕਿਸਾਨਾਂ ਨੇ ਬਾਡਰਾਂ ਤੇ ਹੀ ਮਨਾਏ ਹਨ ਤੇ ਅੱਗੇ ਵੀ ਮਨਾਏ ਜਾਣਗੇ। ਹੁਣ ਕਿਸਾਨਾਂ ਵੱਲੋਂ ਹੋਲੀ ਅਤੇ ਵਿਸਾਖੀ ਦਾ ਤਿਉਹਾਰ ਵੀ ਇਨ੍ਹਾਂ ਧਰਨਿਆਂ ਉੱਤੇ ਹੀ ਮਨਾਉਣ ਦਾ ਐਲਾਨ ਕੀਤਾ ਗਿਆ ਹੈ।

ਕਿਸਾਨਾਂ ਨੇ ਕਿਹਾ ਕਿ 28 ਮਾਰਚ ਨੂੰ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਨੂੰ ਸਾੜ ਕੇ ਹੋਲਿਕਾ ਦਹਿਨ ਕੀਤਾ ਜਾਵੇਗਾ ਉਥੇ ਹੀ ਧਰਨੇ ਵਿੱਚ ਸ਼ਾਮਲ ਬੀਬੀਆਂ ਦਾ ਕਹਿਣਾ ਸੀ ਕਿ ਹੁਣ ਭਾਵੇਂ ਕਣਕ ਦੀ ਕਟਾਈ ਸ਼ੁਰੂ ਹੋਣ ਵਾਲੀ ਹੈ ਅਤੇ  ਸਾਡੇ ਕਿਸਾਨ ਵੀਰ ਭਰਾ ਉਹ ਹੁਣ ਖੇਤਾਂ ਵਿੱਚ ਕਣਕ ਦੀ ਕਟਾਈ ਕਰਨਗੇ ਧਰਨਿਆਂ ਉੱਤੇ ਸਾਰੀਆਂ ਔਰਤਾਂ ਧਰਨੇ ਉਤੇ ਬੈਠਣਗੀਆਂ। ਮੋਗਾ ਵਿਚ ਅੱਜ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨਾਂ ਅਤੇ ਮਹਿਲਾਵਾਂ ਧਰਨਾ ਦੇ ਰਹੀਆਂ ਹਨ।