ਕਿਸਾਨ ਯੂਨੀਅਨ ਆਗੂਆਂ ਵੱਲੋਂ ਹਰ ਵਰਗ ਨਾਲ ਜੁੜੇ ਲੋਕਾਂ ਨੂੰ ਭਾਰਤ ਬੰਦ ਦਾ ਸਾਥ ਦੇਣ ਦੀ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੈਂਕ ਮੁਲਾਜ਼ਮਾਂ ਨੇ ਦੱਸਿਆ ਕਿ ਜਥੇਬੰਦੀ ਦੇ ਆਗੂਆਂ ਦੇ ਕਹਿਣ 'ਤੇ ਬੈਂਕ ਦਾ ਕੰਮਕਾਜ ਬੰਦ ਕਰ ਦਿੱਤਾ ਗਿਆ ਹੈ।

Bharat Bandh

ਸੰਗਰੂਰ - ਖੇਤੀ ਕਾਨੂੰਨਾਂ ਖਿਲਾਫ ਕਿਸਾਨ ਪਿਛਲੇ ਚਾਰ ਮਹੀਨ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਡਟੇ ਹੋਏ ਹਨ। ਇਸ ਦੌਰਾਨ ਅੱਜ ਕਿਸਾਨਾਂ ਨੇ ਅੰਦੋਲਨ ਤੇਜ਼ ਕਰਨ ਦੀ ਤਿਆਰੀ ਵਿੱਢ ਲਈ ਹੈ ਤੇ ਇਸ ਤਹਿਤ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਤਹਿਤ ਕਿਸਾਨਾਂ ਨੂੰ ਵੱਖ-ਵੱਖ ਸੰਗਠਨਾਂ ਦਾ ਸਾਥ ਮਿਲ ਰਿਹਾ ਹੈ।  ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤਕ ਮੁਕੰਮਲ ਬੰਦ ਦਾ ਸੱਦਾ ਦਿਤਾ ਗਿਆ ਹੈ। ਸਾਰੀਆਂ ਦੁਕਾਨਾਂ, ਸ਼ਾਪਿੰਗ ਮਾਲ ਅਤੇ ਸੰਸਥਾਵਾਂ ਬੰਦ ਰਹਿਣਗੀਆਂ, ਸੜਕਾਂ ਅਤੇ ਰੇਲਾਂ ਜਾਮ ਰਹਿਣਗੀਆਂ, ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਾਰੀਆਂ ਸੇਵਾਵਾਂ ਬੰਦ ਰਹਿਣਗੀਆਂ। 

ਇਸ ਦੇ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਦੇ ਹਲਕਾ ਦਿੜ੍ਹਬਾ ਦੇ ਪਿੰਡ ਛਾਹੜ ਵਿਖੇ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵੱਲੋਂ ਭਾਰਤੀ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਨੂੰ ਬੰਦ ਕਰਵਾਇਆ ਗਿਆ ਹੈ। ਇਸ ਵਿਚਾਲੇ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪਿੰਡ ਛਾਹੜ ਦੇ ਪ੍ਰਧਾਨ ਪਰਮਜੀਤ ਸਿੰਘ ਨੇ ਕਿਹਾ ਕਿ ਅੱਜ ਭਾਰਤ ਬੰਦ ਦੇ ਸੱਦੇ 'ਤੇ ਹਰ ਵਰਗ ਨਾਲ ਜੁੜੇ ਲੋਕਾਂ ਨੂੰ ਭਾਰਤ ਬੰਦ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਬੈਂਕ ਮੁਲਾਜ਼ਮਾਂ ਨੇ ਦੱਸਿਆ ਕਿ ਜਥੇਬੰਦੀ ਦੇ ਆਗੂਆਂ ਦੇ ਕਹਿਣ 'ਤੇ ਬੈਂਕ ਦਾ ਕੰਮਕਾਜ ਬੰਦ ਕਰ ਦਿੱਤਾ ਗਿਆ ਹੈ।