ਸੀ.ਆਈ.ਏ ਸਟਾਫ ਤਰਨਤਾਰਨ ਨੇ 20 ਕਰੋੜ ਦੀ ਹੈਰੋਇਨ ਕੀਤੀ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

CIA ਸਟਾਫ ਨੇ ਦੋ ਤਸਕਰਾਂ ਨੂੰ ਵੀ ਕੀਤਾ ਕਾਬੂ

PHOTO

 

ਤਰਨਤਾਰਨ: ਸੀ.ਆਈ.ਏ ਸਟਾਫ ਤਰਨਤਾਰਨ ਦੀ ਟੀਮ ਨੂੰ ਵੱਡੀ ਸਫਲਤਾ ਮਿਲੀ ਹੈ। ਟੀਮ ਨੇ ਸ਼ਨੀਵਾਰ ਰਾਤ ਜੰਡਿਆਲਾ ਗੁਰੂ ਮਾਰਗ 'ਤੇ ਨਾਕਾਬੰਦੀ ਦੌਰਾਨ ਇਕ ਕਾਰ 'ਚ ਸਵਾਰ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ 4 ਕਿਲੋ ਹੈਰੋਇਨ, 2.60 ਲੱਖ ਰੁਪਏ ਦੀ ਡਰੱਗ ਮਨੀ ਅਤੇ ਦੋ ਪਿਸਤੌਲ ਬਰਾਮਦ ਕੀਤੇ ਹਨ।

ਪੁਲਿਸ ਨੇ ਇਸ ਬਾਬਤ ਥਾਣਾ ਸਦਰ ਤਰਨਤਾਰਨ ਵਿਖੇ ਮਾਮਲਾ ਦਰਜ ਕਰ ਦੋਵਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 20 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਜ਼ਿਲ੍ਹੇ ਦੇ ਐੱਸ. ਐੱਸ. ਪੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਸੀ. ਆਈ. ਏ ਸਟਾਫ਼ ਤਰਨਤਾਰਨ ਦੇ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਗੁਪਤ ਸੂਚਨਾ ਦੇ ਅਧਾਰ ਉੱਪਰ ਵਰਨਾ ਕਾਰ 'ਚ ਸਵਾਰ ਮੁਲਾਜ਼ਮ ਸੁਰਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਅਤੇ ਗਗਨਦੀਪ ਸਿੰਘ ਉਰਫ਼ ਗਗਨ ਪੁੱਤਰ ਸਕੱਤਰ ਸਿੰਘ ਦੋਵੇਂ ਵਾਸੀ ਪਿੰਡ ਧੁੰਨ ਢਾਏ ਵਾਲਾ ਜ਼ਿਲ੍ਹਾ ਤਰਨ ਤਾਰਨ ਪਾਸੋਂ 4 ਕਿਲੋ ਹੈਰੋਇਨ, 2 ਲੱਖ 60 ਹਜ਼ਾਰ ਰੁਪਏ ਡਰੱਗ ਮਨੀ, 2 ਪਿਸਤੌਲ 45 ਬੋਰ, 18 ਰੌਂਦ ਅਤੇ ਇਕ ਵਰਨਾ ਕਾਰ ਬਰਾਮਦ ਕੀਤੀ ਹੈ।