ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਅਣਪਛਾਤਿਆਂ ਖ਼ਿਲਾਫ਼ ਕੀਤਾ ਮਾਮਲਾ ਦਰਜ

Balkaur Singh with lt. Sidhu moosewala (file photo)

ਈਮੇਲ ਰਾਹੀ ਦਿੱਤੀ ਗਈ ਧਮਕੀ
ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਦਿਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਈਮੇਲ ਜ਼ਰੀਏ ਮਿਲੀ ਹੈ।ਇਸ ਮਾਮਲੇ ਵਿਚ ਕਾਰਵਾਈ ਕਰਦਿਆਂ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। 

ਦੱਸਣਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੋਇਆ ਜਦੋਂ ਬਲਕੌਰ ਸਿੰਘ ਨੂੰ ਧਮਕੀ ਮਿਲੀ ਹੋਵੇ ਸਗੋਂ ਇਸ ਤੋਂ ਪਹਿਲਾਂ ਵੀ ਇੱਕ ਵਾਰ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲ ਚੁੱਕੀ ਹੈ। ਇਸ ਤੋਂ ਪਹਿਲਾਂ ਰਾਜਸਥਾਨ ਤੋਂ ਇੱਕ ਨਾਬਾਲਗ ਵਲੋਂ ਉਨ੍ਹਾਂ ਨੂੰ ਧਮਕੀ ਦਿਤੀ ਗਈ ਸੀ। ਹਾਲਾਂਕਿ ਮਾਨਸਾ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਸੀ।

ਇਹ ਵੀ ਪੜ੍ਹੋ: ਸੌਦਾ ਸਾਧ ਨੇ ਡੇਰੇ ਦਾ ਰਾਜਨੀਤਿਕ ਵਿੰਗ ਭੰਗ ਕਰਨ 'ਤੇ ਲਗਾਈ ਮੋਹਰ, ਜੇਲ੍ਹ 'ਚੋਂ  ਚਿੱਠੀ ਰਾਹੀਂ ਦਿੱਤੀ ਸਫ਼ਾਈ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕਿ ਹੁਣ ਵੀ ਬਲਕੌਰ ਸਿੰਘ ਨੂੰ ਜੋ ਧਮਕੀ ਮਿਲੀ ਹੈ ਉਹ ਰਾਜਸਥਾਨ ਤੋਂ ਹੀ ਮਿਲੀ ਹੈ। ਉਧਰ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇੱਕ ਪਾਸੇ ਜਿਥੇ ਬਲਕੌਰ ਸਿੰਘ ਵਲੋਂ ਆਪਣੇ ਪੁੱਤਰ ਲਈ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਉਥੇ ਹੀ ਕੁਝ ਸ਼ਰਾਰਤੀ ਅਨਸਰ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਧਮਕੀ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਨਾ ਬੋਲਣ ਦੀ ਚਿਤਾਵਨੀ ਦਿਤੀ ਗਈ ਹੈ।ਉਧਰ ਜੇਲ੍ਹ ਵਿਚ ਬੰਦ ਲਾਰੈਂਸ ਦੀ ਇੱਕ ਇੰਟਰਵਿਊ ਸਾਹਮਣੇ ਆਈ ਸੀ ਜਿਸ ਵਿਚ ਉਸ ਨੂੰ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ ਕੁਝ ਲੋਕ ਉਨ੍ਹਾਂ ਦੇ ਗਰੁੱਪ ਦਾ ਨਾਮ ਵਰਤ ਕੇ ਧਮਕੀਆਂ ਦੇ ਰਹੇ ਹਨ। ਫਿਲਹਾਲ ਇਸ ਮਾਮਲੇ ਦੀ ਜਾਂਚ ਪੁਲਿਸ ਵਲੋਂ ਕੀਤੀ ਜਾ ਰਹੀ ਹੈ।