Firozpur Accident News: ਗਰਭਵਤੀ ਔਰਤ ਤੇ ਧੀ ਦੀ ਮੌਤ, ਰਿਸ਼ਤੇਦਾਰ ਦੇ ਸਸਕਾਰ ਵਿਚ ਸ਼ਾਮਲ ਹੋਣ ਤੋਂ ਬਾਅਦ ਘਰ ਪਰਤ ਰਹੇ ਸਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Firozpur Accident News: ਟਰੱਕ ਦੀ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਵਾਪਰਿਆ ਹਾਦਸਾ

Death of pregnant woman and daughter in Firozpur Accident News

Death of pregnant woman and daughter in Firozpur Accident News: ਫ਼ਿਰੋਜ਼ਪੁਰ ਵਿਚ ਇਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ। ਰਿਸ਼ਤੇਦਾਰ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਣ ਤੋਂ ਬਾਅਦ ਪਰਤ ਰਹੀ ਗਰਭਵਤੀ ਔਰਤ ਅਤੇ ਉਸ ਦੀ ਬੇਟੀ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ ਹੋ ਗਈ। ਇਸ ਹਾਦਸੇ 'ਚ ਔਰਤ ਦਾ ਜੀਜਾ ਵੀ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ:Bihar Accident News: ਹੋਲੀ ਮਨਾ ਕੇ ਵਾਪਸ ਆ ਰਹੇ ਪ੍ਰਵਾਰ ਦੀ ਖੱਡ 'ਚ ਡਿੱਗੀ ਕਾਰ, ਮਾਂ-ਧੀ ਸਮੇਤ ਤਿੰਨ ਦੀ ਮੌਤ

ਇਹ ਹਾਦਸਾ ਫ਼ਿਰੋਜ਼ਪੁਰ ਦੇ ਥਾਣਾ ਸਿਟੀ ਅਧੀਨ ਵਾਪਰਿਆ। ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਦੇ ਪਿੰਡ ਦੁਲਚੀ ਦੀ ਰਹਿਣ ਵਾਲੀ ਸੀਮਾ ਨਾਮਕ 40 ਸਾਲਾ ਔਰਤ ਦੇ ਰਿਸ਼ਤੇਦਾਰ ਦਾ ਦਿਹਾਂਤ ਹੋ ਗਿਆ ਸੀ। ਜਿਸ 'ਤੇ ਉਹ ਆਪਣੀ ਅੱਠ ਸਾਲਾ ਬੇਟੀ ਸਿਮਰਨ ਨੂੰ ਨਾਲ ਲੈ ਕੇ ਐਤਵਾਰ ਨੂੰ ਆਪਣੇ ਰਿਸ਼ਤੇਦਾਰ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਣ ਲਈ ਗਈ ਸੀ।

ਇਹ ਵੀ ਪੜ੍ਹੋ:Sangrur Farmer Suicide: ਕਰਜ਼ੇ ਤੋਂ ਤੰਗ ਆਏ ਕਿਸਾਨ ਨੇ ਕੀਤੀ ਖ਼ੁਦਕੁਸ਼ੀ  

ਐਤਵਾਰ ਦੇਰ ਸ਼ਾਮ ਉਹ ਆਪਣੇ ਜੀਜੇ ਨਾਲ ਬਾਈਕ 'ਤੇ ਸਵਾਰ ਹੋ ਕੇ ਘਰ ਪਰਤ ਰਹੀ ਸੀ। ਜਦੋਂ ਉਹ ਫ਼ਿਰੋਜ਼ਪੁਰ ਦੇ ਕਸੂਰੀ ਗੇਟ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਸੀਮਾ ਅਤੇ ਉਸ ਦੀ ਬੇਟੀ ਸਿਮਰਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਜੀਜਾ ਨੂੰ ਪੁਲਿਸ ਨੇ ਰਾਹਗੀਰਾਂ ਦੀ ਮਦਦ ਨਾਲ ਹਸਪਤਾਲ ਦਾਖਲ ਕਰਵਾਇਆ। ਮ੍ਰਿਤਕ ਔਰਤ ਗਰਭਵਤੀ ਸੀ।

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸੂਚਨਾ ਮਿਲਦੇ ਹੀ ਥਾਣਾ ਸਿਟੀ ਫ਼ਿਰੋਜ਼ਪੁਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਹਾਦਸੇ ਦੀ ਜਾਂਚ ਕੀਤੀ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ। ਥਾਣਾ ਇੰਚਾਰਜ ਦਾ ਕਹਿਣਾ ਹੈ ਕਿ ਪੁਲਿਸ ਕਾਰਵਾਈ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਔਰਤ ਦਾ ਪਤੀ ਕਿਸੇ ਹੋਰ ਸ਼ਹਿਰ 'ਚ ਰਹਿੰਦਾ ਹੈ। ਪੁਲਿਸ ਨੇ ਮ੍ਰਿਤਕਾ ਦੇ ਪਤੀ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਭੇਜ ਦਿੱਤੀ ਹੈ। ਜੋ ਕਿ ਫ਼ਿਰੋਜ਼ਪੁਰ ਪਹੁੰਚ ਰਹੇ ਹਨ।

(For more news apart from 'Death of pregnant woman and daughter in Firozpur Accident News' stay tuned to Rozana Spokesman)