Punjab News: ਪੰਜਾਬ ਬਜਟ ਵਿੱਚ ਪੇਂਡੂ ਵਸੋਂ ਲਈ ਪੀਣ ਵਾਲਾ ਸਾਫ ਪਾਣੀ ਅਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਨੂੰ ਮਿਲੀ ਤਰਜੀਹ

ਏਜੰਸੀ

ਖ਼ਬਰਾਂ, ਪੰਜਾਬ

Punjab News: ਮੁੰਡੀਆ ਨੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਕੀਤਾ ਉਚੇਚਾ ਧੰਨਵਾਦ

Clean drinking water and better sanitation facilities for rural population given priority in Punjab Budget

 

1614 ਕਰੋੜ ਰੁਪਏ ਦੇ ਬਜਟ ਨਾਲ ਨਹਿਰੀ ਪਾਣੀ ਆਧਾਰਤ ਯੋਜਨਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਅਤੇ ਪੇਂਡੂ ਸੈਨੀਟੇਸ਼ਨ/ਸਫਾਈ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਮੱਦਦ ਮਿਲੇਗੀ

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਚੌਥਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਿੱਥੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਵੱਡੀਆਂ ਸਕੀਮਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਉੱਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਵੀ ਵਿਸ਼ੇਸ਼ ਤਵੱਜੋਂ ਦਿੱਤੀ ਗਈ।

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਸਾਲ 2025-26 ਦੇ ਬਜਟ ਵਿੱਚ ਪੇਂਡੂ ਵੱਸੋਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਅਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਦੀ ਦਿਸ਼ਾ ਵਿੱਚ ਚੁੱਕੇ ਕਦਮਾਂ ਅਤੇ 1614 ਕਰੋੜ ਰੁਪਏ ਦੇ ਬਜਟ ਖਰਚ ਦੀ ਤਜਵੀਜ਼ ਰੱਖਣ ਲਈ ਸੂਬਾ ਵਾਸੀਆਂ ਤੇ ਆਪਣੇ ਵਿਭਾਗ ਤਰਫੋਂ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ।

ਮੁੰਡੀਆਂ ਨੇ ਅੱਗੇ ਕਿਹਾ ਕਿ 1614 ਕਰੋੜ ਰੁਪਏ ਦੇ ਬਜਟ ਨਾਲ ਨਹਿਰੀ ਪਾਣੀ ਆਧਾਰਤ ਯੋਜਨਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ, ਪੁਰਾਣੇ ਬੁਨਿਆਦੀ ਢਾਂਚੇ ਦੇ ਪੁਨਰਵਾਸ ਅਤੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਤਹਿਤ ਪੇਂਡੂ ਸੈਨੀਟੇਸ਼ਨ/ਸਫਾਈ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਮੱਦਦ ਮਿਲੇਗੀ।ਇਸ ਨਾਲ ਸੂਬੇ ਦੇ 176 ਪਿੰਡਾਂ ਵਿੱਚ ਪਾਈਪਲਾਇਨ ਜਲ ਸਪਲਾਈ ਨੂੰ ਅੱਪਗ੍ਰੇਡ/ਪ੍ਰਦਾਨ ਕਰਨ ਅਤੇ ਸਾਫ਼ ਅਤੇ ਸ਼ੁੱਧ ਪਾਣੀ ਮੁਹਈਆ ਕਰਾਉਣ ਦੀ ਵਿਵਸਥਾ ਸ਼ਾਮਲ ਹੈ।