ਖੇਤੀ ਖ਼ੇਤਰ ’ਚ ਦਿਤੀ ਜਾਵੇਗੀ ਬਿਜਲੀ ਸਬਸਿਡੀ : ਹਰਪਾਲ ਚੀਮਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ, ਬਿਜਲੀ ਸਬਸਿਡੀ ਲਈ ਰੱਖੇ 9,992 ਕਰੋੜ ਰੁਪਏ

Electricity subsidy will be given in the agricultural sector: Harpal Cheema

ਵਿੱਤੀ ਸਾਲ 2025-26 ਦਾ ਬਜਟ ਪੇਸ਼ ਕਰਦੇ ਹੋਏ ਹਰਪਾਲ ਚੀਮਾ ਵਲੋਂ ਕਿਹਾ ਗਿਆ ਕਿ ਪੰਜਾਬ ਦੇ ਕਿਸਾਨਾਂ ਦੀ ਮਦਦ ਲਈ ਖੇਤੀਬਾੜੀ ਖੇਤਰ ’ਚ ਬਿਜਲੀ ਸਬਸਿਡੀ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2025-26 ਦੇ ਬਜਟ ਵਿਚ ਇਸ ਲਈ 9,992 ਕਰੋੜ ਰੁਪਏ ਰੱਖੇ ਗਏ ਹਨ।

ਪਸ਼ੂ ਸਿਹਤ ਸਹੂਲਤਾਂ ਦੇ ਪਾਇਲਟ ਪ੍ਰਾਜੈਕਟਾਂ ਲਈ ਜ਼ਿਲ੍ਹਿਆਂ ਦੀ ਚੋਣ ਕੀਤੀ ਗਈ ਹੈ। ਇਸ ਲਈ 704 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਗੰਨੇ ਦੀ ਖ਼ਰੀਦ ਕੀਮਤ 401 ਰੁਪਏ ਪ੍ਰਤੀ ਕੁਇੰਟਲ ਸੀ। ਇਹ ਪੂਰੇ ਦੇਸ਼ ਵਿਚ ਸਭ ਤੋਂ ਵੱਧ ਸੀ। 2023-24 ਦੇ ਬਕਾਏ ਅਦਾ ਕਰ ਦਿਤੇ ਗਏ ਹਨ ਤੇ ਇਸ ਸਹਾਇਤਾ ਨੂੰ ਜਾਰੀ ਰੱਖਣ ਲਈ 250 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।