Punjab Budget: ਪੰਜਾਬ ਸਰਕਾਰ ਨੇ SC ਵਰਗ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦਾ ਕੀਤਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

31 ਮਾਰਚ 2020 ਤੱਕ ਦੇ ਸਾਰੇ ਕਰਜ਼ੇ ਐਸਸੀ ਵਰਗ ਦੇ ਮੁਆਫ਼ ਕਰਨ ਦਾ ਫ਼ੈਸਲਾ

Punjab Budget: Punjab government announces to waive off all loans of SC category

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਬਜਟ ਪੇਸ਼ ਕਰਦਿਆਂ ਹੋਇਆ ਐਸਸੀ ਵਰਗ ਲਈ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ 31 ਮਾਰਚ 2020 ਤੱਕ ਦੇ ਸਾਰੇ ਕਰਜ਼ੇ ਐਸਸੀ ਵਰਗ ਦੇ ਮੁਆਫ਼ ਕਰਨ ਦਾ ਫ਼ੈਸਲਾ ਕੀਤਾ ਹੈ।

ਚੀਮਾ ਨੇ ਆਪਣੀ ਸਪੀਚ ਵਿੱਚ ਸਪੀਕਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ, 'ਬਦਲਦਾ ਪੰਜਾਬ ਵਿੱਚ ਸਰਕਾਰ ਦਾ ਮਕਸਦ ਸਮਾਜ ਦੇ ਹਰ ਵਰਗ ਦਾ ਖਿਆਲ ਰੱਖਣਾ ਹੈ। ਸਾਡੇ ਅਨੁਸੂਚਿਤ ਜਾਤੀਆਂ ਦੇ ਭੈਣਾਂ-ਭਰਾਵਾਂ ਨੂੰ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ (PSCFC) ਤੋਂ ਲਏ ਗਏ ਕਰਜ਼ਿਆਂ ਕਾਰਨ ਡਿਫਾਲਟਰ ਹੋਣ ਦਾ ਮੁੱਦਾ ਬੜਾ ਚਿੰਤਤ ਕਰਦਾ ਹੈ।

ਹਾਲਾਂਕਿ ਜ਼ਿਆਦਾਤਰ ਲੋਕਾਂ ਨੇ ਲਿਆ ਕਰਜ਼ਾ ਵਾਪਸ ਕਰ ਦਿੱਤਾ ਹੈ, ਪਰ ਕੁਝ ਵਾਜਿਬ ਕਾਰਨਾਂ ਜਿਵੇਂ ਲਾਭਪਾਤਰੀ ਦੇ ਕਾਰੋਬਾਰ ਦੀ ਅਸਫਲਤਾ, ਲਾਭਪਾਤਰੀ ਦੀ ਮੌਤ ਅਤੇ ਪਰਿਵਾਰ ਵਿੱਚ ਕੋਈ ਹੋਰ ਕਮਾਉਣ ਵਾਲਾ ਮੈਂਬਰ ਨਾ ਹੋਣਾ, ਲਾਭਪਾਤਰੀ ਦੇ ਘਰ ਵਿੱਚ ਕਿਸੇ ਹੋਰ ਮੈਂਬਰ ਦੀ ਲੰਬੀ ਬਿਮਾਰੀ ਜਾਂ ਆਮਦਨ ਦਾ ਕੋਈ ਹੋਰ ਸਰੋਤ ਨਾ ਹੋਣਾ ਜਾਂ ਕਿਸੇ ਕੁਦਰਤੀ ਆਫ਼ਤ ਦਾ ਸ਼ਿਕਾਰ ਹੋਣਾ ਆਦਿ ਕਰ ਕੇ ਕੁਝ ਲਾਭਪਾਤਰੀ ਕਰਜਾ ਵਾਪਸ ਨਹੀਂ ਕਰ ਸਕੇ ਹਨ।

ਕੁਝ ਮਾਮਲਿਆਂ ਵਿੱਚ, ਪਰਿਵਾਰਾਂ ਨੂੰ ਕਰਜਿਆਂ ਦੀ ਅਦਾਇਗੀ ਲਈ ਆਪਣਾ ਘਰ ਅਤੇ ਜਾਇਦਾਦ ਵੇਚਣੀ ਪਈ ਹੈ ਜਿਸ ਕਾਰਨ ਉਹ ਗਰੀਬੀ ਵੱਲ ਧੱਕੇ ਜਾਂਦੇ ਹਨ| ਸਾਡੀ ਸਰਕਾਰ ਨੇ ਇਸ ਸਥਿਤੀ ਪ੍ਰਤੀ ਮਾਨਵਵਾਦੀ ਦ੍ਰਿਸਟੀਕੋਣ ਅਪਣਾਇਆ ਹੈ ਅਤੇ ਮੈਂ ਅੱਜ PSCFC ਰਾਹੀਂ ਮਿਤੀ 31.03.2020 ਤੱਕ ਲਏ ਗਏ ਸਾਰੇ ਕਰਜਿਆ ਦੀ ਮੁਆਫੀ ਦਾ ਐਲਾਨ ਕਰਨਾ ਚਾਹਾਂਗਾ। ਇਸ ਕਰਜ਼ਾ ਮੁਆਫ਼ੀ ਪ੍ਰੋਗਰਾਮ ਤੋਂ ਕੁੱਲ 4,650 ਵਿਅਕਤੀਆਂ ਨੂੰ ਲਾਭ ਹੋਵੇਗਾ ਅਤੇ ਉਨ੍ਹਾਂ ਨੂੰ ਆਪਣੀ ਜਿੰਦਗੀ ਦੁਬਾਰਾ ਖੁਸ਼ਹਾਲ ਬਣਾਉਣ ਦਾ ਮੌਕਾ ਮਿਲੇਗਾ।