Teachers protest in Amritsar: ਅੰਮ੍ਰਿਤਸਰ ’ਚ ਮੰਗਾਂ ਨੂੰ ਲੈ ਕੇ ਪਾਣੀ ਦੀ ਟੈਂਕੀ ’ਤੇ ਚੜ੍ਹੇ ਅਧਿਆਪਕ

ਏਜੰਸੀ

ਖ਼ਬਰਾਂ, ਪੰਜਾਬ

Teachers protest in Amritsar: ਬੇਰੁਜ਼ਗਾਰ ਸਰੀਰਕ ਸਿਖਿਆ ਅਧਿਆਪਕ ਯੂਨੀਅਨ ਨੇ ਸਰਕਾਰ ਵਿਰੁਧ ਕੀਤਾ ਪ੍ਰਦਰਸ਼ਨ

Teachers climb water tank in Amritsar over demands

 

Teachers protest in Amritsar: ਅੱਜ ਅੰਮ੍ਰਿਤਸਰ ਵਿੱਚ ਬੇਰੁਜ਼ਗਾਰ ਸਰੀਰਕ ਸਿੱਖਿਆ ਅਧਿਆਪਕ ਯੂਨੀਅਨ ਪੰਜਾਬ ਦੇ ਮੈਂਬਰਾਂ ਨੇ ਸੂਬਾ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਆਪਣਾ ਗੁੱਸਾ ਜ਼ਾਹਰ ਕਰਨ ਲਈ ਅਧਿਆਪਕ ਫਰੈਂਡ ਕਲੋਨੀ ਮਜੀਠਾ ਰੋਡ ’ਤੇ ਸਥਿਤ ਪਾਣੀ ਦੀ ਟੈਂਕੀ ’ਤੇ ਚੜ੍ਹ ਗਏ। ਅਧਿਆਪਕਾਂ ਦੇ ਟੈਂਕੀ ’ਤੇ ਚੜ੍ਹਨ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚ ਗਏ। 

ਜਾਣਕਾਰੀ ਦਿੰਦਿਆਂ ਅਧਿਆਪਕ ਮਨਦੀਪ ਸਿੰਘ ਨੇ ਕਿਹਾ ਕਿ ਅੱਜ ਅਸੀਂ ਸਰਕਾਰ ਵਿਰੁੱਧ ਗੁੱਸਾ ਪ੍ਰਗਟ ਕਰ ਰਹੇ ਹਾਂ। ਸਰਕਾਰ ਨੇ ਕੁਝ ਚੰਗੇ ਕੰਮ ਵੀ ਕੀਤੇ ਹਨ ਜਿਵੇਂ ਕਿ ਪੰਜਾਬ ਪੁਲਿਸ ਵਿੱਚ ਹਾਲ ਹੀ ਵਿੱਚ ਹੋਈ ਭਰਤੀ। ਇਸੇ ਤਰ੍ਹਾਂ, ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ 2000 ਪੀਟੀਆਈ ਲਈ ਜੋ ਨੋਟੀਫ਼ਿਕੇਸ਼ਨ ਜਾਰੀ ਕੀਤੀ ਗਈ ਹੈ ਉਸ ਵਿਚ ਵੀ ਪ੍ਰੀਖਿਆ ’ਚ ਬੈਠਣ ਦੀ ਇਜਾਜ਼ਤ ਦਿੱਤੀ ਜਾਵੇ।

ਮਨਦੀਪ ਨੇ ਕਿਹਾ ਕਿ ਸਾਰੇ ਅਧਿਆਪਕ ਪਿਛਲੇ 2 ਸਾਲਾਂ ਤੋਂ ਭਰਤੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਸਨ। ਹੁਣ ਜੋ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ, ਉਸ ਵਿੱਚ ਸੋਧ ਕੀਤੀ ਗਈ ਹੈ। ਨਵਾਂ ਗਜ਼ਟ 07 ਮਾਰਚ 2025 ਨੂੰ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਸਿਰਫ਼ ਸੀਪੀਈਡੀ/ਡੀਪੀਈਡੀ ਨੂੰ ਹੀ ਰਖਿਆ ਗਿਆ ਹੈ ਅਤੇ ਬਾਕੀ ਰਹਿੰਦੇ ਸਾਰੇ ਅਧਿਆਪਨ ਕੋਰਸਾਂ ਨੂੰ ਭਰਤੀ ਪ੍ਰਕਿਰਿਆ ਤੋਂ ਬਾਹਰ ਰੱਖਿਆ ਗਿਆ ਹੈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਤਿੰਨ ਜੱਜਾਂ ਦੇ ਬੈਂਚ ਦੁਆਰਾ ਪੀਟੀਆਈ 244 ਭਰਤੀ ਨਾਲ ਸਬੰਧਤ ਮਨਜੀਤ ਸਿੰਘ ਬਨਾਮ ਪੰਜਾਬ ਰਾਜ ਸੀਡਬਲਯੂਪੀ ਕੇਸ ਨੰਬਰ 451/2008 ਵਿੱਚ ਦਿੱਤੇ ਗਏ ਫ਼ੈਸਲੇ ਅਨੁਸਾਰ, ਪੀਟੀਆਈ ਭਰਤੀ ਲਈ ਸਬੰਧਤ ਵਿਸ਼ੇ ਵਿੱਚ ਸਾਰੇ ਉੱਚ ਯੋਗਤਾ ਵਾਲੇ ਸਰੀਰਕ ਸਿੱਖਿਆ ਅਧਿਆਪਨ ਕੋਰਸ ਸ਼ਾਮਲ ਕੀਤੇ ਗਏ ਹਨ। ਇਸ ਲਈ 2000 ਪੀਟੀਆਈ ਭਰਤੀ ’ਤੇ ਇਹ ਫ਼ੈਸਲਾ ਲਾਗੂ ਕੀਤਾ ਜਾਣਾ ਚਾਹੀਦਾ ਹੈ। ਪਿਛਲੇ 20 ਸਾਲਾਂ ਤੋਂ ਪੀਟੀਆਈ ਅਧਿਆਪਕਾਂ ਦੀ ਕੋਈ ਭਰਤੀ ਨਹੀਂ ਹੋਈ ਹੈ। 

(For more news apart from Amritsar teacher protest Latest News, stay tuned to Rozana Spokesman)