ਕਾਂਗਰਸ ਦਾ ਹੱਥ ਸੰਨੀ ਦਿਓਲ ਦੇ ‘ਢਾਈ ਕਿਲੋ’ ਦੇ ਹੱਥ ਤੋਂ ਵੱਡਾ ਹੈ: ਸੁਨੀਲ ਜਾਖੜ   

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੋਕ ਸਭਾ ਚੋਣਾਂ ਦੇ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ...

Sunil Jakhar

ਅੰਮ੍ਰਿਤਸਰ : ਲੋਕ ਸਭਾ ਚੋਣਾਂ ਦੇ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅੱਜ ਅੰਮ੍ਰਿਤਸਰ ‘ਚ ਸ਼੍ਰੀ ਦਰਬਾਰ ਸਾਹਿਬ ‘ਚ ਨਤਮਸਤਕ ਹੋਏ। ਇਸੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਾਖੜ ਨੇ ਗੁਰਦਾਸਪੁਰ ਸੀਟ ਤੋਂ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ‘ਤੇ ਹਮਲੇ ਬੋਲਿਆ।

ਉਨ੍ਹਾਂ ਨੇ ਕਿਹਾ ਕਿ ਪੀਐਮ ਮੋਦੀ ਨੇ ਸੰਨੀ ਦਿਓਲ ਦਾ ਇਸਤੇਮਾਲ ਕੀਤਾ ਹੈ ਤੇ ਉਹ ਘਾਤਕ ਨਹੀਂ ਬਲਕਿ ਭਾਜਪਾ ਦਾ ਇਕ ਮੋਹਰਾ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਕਿ ਕਿ ਸੰਨੀ ਦਿਓਲ ਦੇ ਢਾਈ ਕਿਲੋ ਦੇ ਹੱਥ ਤੋਂ ਵੱਡਾ ਹੱਥ ਕਾਂਗਰਸ ਦਾ ਦੱਸਿਆ।