ਚੰਡੀਗੜ੍ਹ 'ਚ ਕੋਰੋਨਾ ਦੇ 6 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਾਪੂ ਧਾਮ ਕਾਲੋਨੀ ਨੂੰ ਕੀਤਾ ਸੀਲ

ਚੰਡੀਗੜ੍ਹ 'ਚ ਕੋਰੋਨਾ ਦੇ 6 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ

ਚੰਡੀਗੜ੍ਹ, 26 ਅਪ੍ਰੈਲ (ਭਜਨੀ) : ਚੰਡੀਗੜ੍ਹ ਵਿਚ ਕੋਰੋਨਾ ਦੇ 6 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਉਣ ਤੋਂ ਬਾਅਦ ਹੜਕੰਪ ਮਚ ਗਿਆ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਕਹਿਰ ਕਾਰਨ ਚੰਡੀਗੜ੍ਹ ਵਿਚ ਹੁਣ ਤੱਕ ਪੋਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 36 ਹੋ ਗਈ ਹੈ ਜਦਕਿ ਇਨ੍ਹਾਂ ਵਿਚੋਂ 17 ਮਰੀਜ਼ ਇਲਾਜ ਹੋਣ ਉਪਰੰਤ ਅਤੇ ਰਿਪੋਰਟ ਨੈਗੇਟਿਵ ਆਉਣ ਮਗਰੋਂ ਠੀਕ ਹੋ ਕੇ ਅਪਣੇ ਘਰ ਜਾ ਚੁੱਕੇ ਹਨ। ਇਸ ਦੇ ਇਲਾਵਾ ਹੁਣ 19 ਕਰੋਨਾ ਪੋਜ਼ੇਟਿਵ ਮਰੀਜ਼ਾਂ ਦਾ ਪੀ. ਜੀ. ਆਈ, ਸੈਕਟਰ-32 ਗੌਰਮਿੰਟ ਮੈਡੀਕਲ ਕਾਲਜ ਸਮੇਤ ਹੋਰਨਾਂ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ। ਚੰਡੀਗੜ੍ਹ ਦੇ ਸਿਹਤ ਵਿਭਾਗ ਵਲੋਂ ਐਤਵਾਰ ਸ਼ਾਮ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਦੀ ਰਿਪੋਰਟ ਮੁਤਾਬਕ ਐਤਵਾਰ ਨੂੰ 6 ਨਵੇਂ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸਾਹਮਣੇ ਆਏ 6 ਪਾਜ਼ੇਟਿਵ ਕੇਸਾਂ 'ਚੋਂ 4 ਮਰੀਜ਼


ਬਾਪੂ ਧਾਮ ਕਾਲੋਨੀ ਨੂੰ ਕੀਤਾ ਸੀਲ


ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਕਈ ਸਥਾਨਾਂ 'ਤੇ ਸੜਕਾਂ ਨੂੰ ਸੀਲ ਕਰ ਦਿਤਾ ਗਿਆ ਹੈ ਤਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਬਾਪੂ ਧਾਮ ਕਾਲੋਨੀ ਵਿਚ ਜਿਥੇ ਅੱਜ 4 ਲੋਕ ਪਾਜ਼ੇਟਿਵ ਆਏ ਹਨ, ਉਸ ਨੂੰ ਪੂਰੀ ਤਰ੍ਹਾਂ  ਸੀਲ ਕਰ ਦਿਤਾ ਗਿਆ ਹੈ। ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੀਆਂ ਨਜ਼ਰਾਂ ਮੌਜੂਦਾ ਹਾਲਤ 'ਤੇ ਹਨ ਅਤੇ ਕੋਰੋਨਾ ਵਾਇਰਸ ਨੂੰ ਰੋਕਣ ਲਈ ਹਰ ਉਪਰਾਲਾ ਕੀਤਾ ਜਾ ਰਿਹਾ ਹੈ। ਪੀ.ਜੀ.ਆਈ. ਅਤੇ ਜੀ.ਐਮ.ਸੀ.ਐਚ.-32 ਵਿਚ ਜਿਥੇ ਸਟਾਫ਼ ਨਰਸ ਪਾਜ਼ੇਟਿਵ ਆਈ ਹੈ, ਉਸ ਦੇ ਨੇੜੇ-ਤੇੜੇ ਰਹਿਣ ਵਾਲਿਆਂ ਨੂੰ ਵੀ ਇਕਾਂਤਵਾਸ ਕੀਤਾ ਜਾ ਰਿਹਾ ਹੈ।